ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥਣ ਅਮਨਦੀਪ ਕੌਰ ਬਣੀ ਯੂਨੀਵਰਸਿਟੀ ਟੌਪਰ

06:42 AM Jul 09, 2024 IST
ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਤੇ ਕਾਲਜ ਪ੍ਰਿੰਸੀਪਲ ਡਾ. ਹਰਕੀਰਤ ਸਿੰਘ। ਫੋਟੋ: ਅਸ਼ਵਨੀ

ਸਮਾਣਾ:

Advertisement

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐੱਮਏ ਇਤਿਹਾਸ (ਭਾਗ ਪਹਿਲਾ) ਸਮੈਸਟਰ ਪਹਿਲਾ ਦੇ ਐਲਾਨੇ ਗਏ ਦਸੰਬਰ-2023 ਦੇ ਨਤੀਜੇ ਵਿੱਚ ਪਬਲਿਕ ਕਾਲਜ ਸਮਾਣਾ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਧਰਮਪਾਲ ਸਿੰਘ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਇਸੇ ਕਾਲਜ ਦੀਆਂ ਤਿੰਨ ਹੋਰ ਵਿਦਿਆਰਥਣਾਂ ਮਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ, ਸਿਮਰਨ ਕੌਰ ਪੁੱਤਰੀ ਬਲਜਿੰਦਰ ਸਿੰਘ ਤੇ ਮਨਦੀਪ ਕੌਰ ਪੁੱਤਰੀ ਸਤਪਾਲ ਨੇ ਸਾਂਝੇ ਤੌਰ ’ਤੇ 87.50 ਪ੍ਰਤੀਸ਼ਤ ਅੰਕ ਹਾਸਲ ਕਰਕੇ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਨੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਕਾਲਜ ਮੈਨੇਜਮੈਂਟ ਦੇ ਸਕੱਤਰ ਇੰਦਰਜੀਤ ਸਿੰਘ ਵੜੈਚ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement
Advertisement