ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਯੂ ਵਿੱਚ ਵਿਦਿਆਰਥੀ ਕੌਂਸਲ ਚੋਣਾਂ ਦੀਆਂ ਸਰਗਰਮੀਆਂ ਸ਼ੁਰੂ

06:45 AM Aug 08, 2024 IST
ਵਿਦਿਆਰਥੀ ਚੋਣਾਂ ਸਬੰਧੀ ਮੀਟਿੰਗ ਵਿੱਚ ਹਾਜ਼ਰ ਪੀਯੂ ਤੇ ਪੁਲੀਸ ਅਧਿਕਾਰੀ।

ਕੁਲਦੀਪ ਸਿੰਘ
ਚੰਡੀਗੜ੍ਹ, 7 ਅਗਸਤ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਆਗਾਮੀ ਵਿਦਿਆਰਥੀ ਕੌਂਸਲ ਚੋਣਾਂ ਸਬੰਧੀ ਅੱਜ ਐੱਸਐੱਸਪੀ ਚੰਡੀਗੜ੍ਹ ਕੰਵਰਦੀਪ ਕੌਰ ਵੱਲੋਂ ਪੀਯੂ ਦੇ ਅਧਿਕਾਰੀਆਂ ਅਤੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਸਟੂਡੈਂਟਸ ਸੈਂਟਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀਨ ਵਿਦਿਆਰਥੀ ਭਲਾਈ ਪ੍ਰੋ. ਅਮਿਤ ਚੌਹਾਨ, ਚੀਫ਼ ਸਕਿਓਰਿਟੀ ਅਫ਼ਸਰ ਵਿਕਰਮ ਸਿੰਘ, ਡੀਐੱਸਪੀ ਸੈਂਟਰਲ ਗੁਰਮੁਖ ਸਿੰਘ ਵੀ ਸ਼ਾਮਲ ਸਨ।
ਮੀਟਿੰਗ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਪੀਯੂ ਦੇ ਸਾਰੇ ਗੇਟਾਂ ਉੱਤੇ ਪੁਲੀਸ ਤਾਇਨਾਤ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਕੁਝ ਲਿਖਤੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ। ਇਨ੍ਹਾਂ ਵਿੱਚ ਕਿਹਾ ਗਿਆ ਕਿ ’ਵਰਸਿਟੀ ਦੇ ਵਿਦਿਆਰਥੀ ਕਿਸੇ ਵੀ ਗ਼ੈਰਕਾਨੂੰਨੀ ਗਤੀਵਿਧੀ ਵਿੱਚ ਹਿੱਸਾ ਨਾ ਲੈਣ ਕਿਉਂਕਿ ਪੁਲੀਸ ਵੱਲੋਂ ਅਜਿਹੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਵੇਂ ਸੈਸ਼ਨ ਸ਼ੁਰੂ ਹੋਣ ਕਰ ਕੇ ਸਾਰੀਆਂ ਵਿਦਿਆਰਥੀ ਜਥੇਬੰਦੀਆਂ ਨੂੰ ਕਿਹਾ ਗਿਆ ਹੈ ਕਿ ਕੋਈ ਵੀ ਵਿਦਿਆਰਥੀ ਰੈਗਿੰਗ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਨਾ ਹੋਵੇ। ਅਜਿਹੀ ਕਿਸੇ ਵੀ ਹਿੰਸਾ ਲਈ ਸਬੰਧਿਤ ਪਾਰਟੀ ਦਾ ਪ੍ਰਧਾਨ/ਸਕੱਤਰ ਜ਼ਿੰਮੇਵਾਰ ਹੋਵੇਗਾ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੋਂ ਇਲਾਵਾ ਬਾਹਰੀ ਵਿਅਕਤੀਆਂ/ਮਹਿਮਾਨਾਂ ਆਦਿ ਨੂੰ ਹੋਸਟਲਾਂ ਜਾਂ ਕੈਂਪਸ ਵਿੱਚ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਕੈਂਪਸ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਹਮੇਸ਼ਾ ਆਪਣਾ ਪਛਾਣ ਪੱਤਰ/ਫੀਸ ਸਲਿੱਪ ਆਪਣੇ ਨਾਲ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਕੈਂਪਸ ਦੀਆਂ ਸਾਰੀਆਂ ਵਿਦਿਆਰਥੀ ਜਥੇਬੰਦੀਆਂ ਨੂੰ ਕਿਹਾ ਗਿਆ ਹੈ ਕਿ ਕੈਂਪਸ ਦੀਆਂ ਇਮਾਰਤਾਂ, ਕੰਧਾਂ, ਦਰੱਖਤਾਂ, ਫਰਸ਼ਾਂ, ਖੰਭਿਆਂ ਆਦਿ ਉਤੇ ਪੋਸਟਰ ਆਦਿ ਨਾ ਲਗਾਏ ਜਾਣ। ਕੈਂਪਸ ਵਿੱਚ ਕਾਰ, ਮੋਟਰਸਾਈਕਲ ਜਾਂ ਸਕੂਟਰ ਆਦਿ ਉੱਤੇ ਰੈਲੀਆਂ ਕਰਨ ਦੀ ਵੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਪੀਯੂ ਕੈਂਪਸ ਦੀ ਵਰਤੋਂ ਕਿਸੇ ਸਿਆਸੀ ਆਗੂ/ਪਾਰਟੀ ਨਾਲ ਮੀਟਿੰਗ ਕਰਨ ਲਈ ਨਹੀਂ ਕੀਤੀ ਜਾਵੇਗੀ। ਜੇ ਕੋਈ ਪਾਰਟੀ ਅਜਿਹੀ ਗਤੀਵਿਧੀ ਵਿੱਚ ਸ਼ਾਮਲ ਪਾਈ ਗਈ ਤਾਂ ਵੀ ਪਾਰਟੀ ਪ੍ਰਧਾਨ/ਸਕੱਤਰ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Advertisement

ਕੈਂਪਸ ਵਿੱਚ ਹਥਿਆਰ ਲਿਆਉਣ ’ਤੇ ਪਾਬੰਦੀ

ਅਧਿਕਾਰੀਆਂ ਨੇ ਕਿਹਾ ਕਿ ਕੈਂਪਸ ਵਿੱਚ ਕਿਸੇ ਵੀ ਕਿਸਮ ਦੇ ਹਥਿਆਰਾਂ ਦੀ ਇਜਾਜ਼ਤ ਨਹੀਂ ਹੈ। ਇੱਥੋਂ ਤੱਕ ਕਿ ਲਾਇਸੈਂਸੀ ਹਥਿਆਰਾਂ ’ਤੇ ਵੀ ਪਾਬੰਦੀ ਹੈ। ਇਸ ਲਈ ਅਸਲਾ ਲਿਆਉਣ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

Advertisement
Advertisement
Advertisement