ਵਿਦਿਆਰਥੀ ਕੌਂਸਲ ਪ੍ਰਧਾਨ ਵੱਲੋਂ ਧਨਖੜ ਨਾਲ ਮੁਲਾਕਾਤ
07:43 AM Jan 12, 2025 IST
Advertisement
ਕੁਲਦੀਪ ਸਿੰਘ
ਚੰਡੀਗੜ੍ਹ, 11 ਜਨਵਰੀ
ਪੰਜਾਬ ’ਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਨੇ ਉਪ-ਰਾਸ਼ਟਰਪਤੀ ਜਗਦੀਪ ਧਨਖੜ, ਜਿਹੜੇ ਕਿ ਪੀਯੂ ਦੇ ਚਾਂਸਲਰ ਵੀ ਹਨ, ਨਾਲ ਮੁਲਾਕਾਤ ਕੀਤੀ ਜਿਸ ਵਿੱਚ ਯੂਨੀਵਰਸਿਟੀ ਦੀ ਸੈਨੇਟ ਚੋਣ ਸਮੇਤ ਹੋਰ ਕਾਫ਼ੀ ਮੁੱਦਿਆਂ ’ਤੇ ਚਰਚਾ ਕੀਤੀ। ਕੌਂਸਲ ਪ੍ਰਧਾਨ ਅਨੁਰਾਗ ਦਲਾਲ ਨੇ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਂਸਲਰ ਨਾਲ ਮੁਲਾਕਾਤ ਦੌਰਾਨ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਜਲਦੀ ਚੋਣਾਂ ਕਰਵਾਉਣ ਦਾ ਭਰੋਸਾ ਦਿੱਤਾ। ਅਨੁਰਾਗ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀ ਮੰਗ ’ਤੇ ਪ੍ਰੋਫੈਸਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਬਕਾਏ ਬਾਰੇ ਅਤੇ ਯੂਨੀਵਰਸਿਟੀ ਦੀਆਂ ਸਾਰੀਆਂ ਸਮੱਸਿਆਵਾਂ ’ਤੇ ਨਾਲ ਚਰਚਾ ਕੀਤੀ ਗਈ ਜਿਨ੍ਹਾਂ ਦੇ ਹੱਲ ਬਾਰੇ ਉਪ-ਰਾਸ਼ਟਰਪਤੀ ਤੋਂ ਭਰੋਸਾ ਮਿਲਿਆ।
Advertisement
Advertisement
Advertisement