ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਿਊਸ਼ਨ ਜਾ ਰਹੀ ਵਿਦਿਆਰਥਣ ਦੀ ਸੜਕ ਹਾਦਸੇ ਵਿੱਚ ਮੌਤ

07:07 AM Aug 25, 2024 IST

ਪੱਤਰ ਪ੍ਰੇਰਕ
ਖਰੜ, 24 ਅਗਸਤ
ਪਿੰਡ ਝੂੰਗੀਆਂ ਨੇੜੇ ਟਿਊਸ਼ਨ ਪੜ੍ਹਨ ਜਾ ਰਹੀ ਅੱਜ 13 ਸਾਲਾ ਵਿਦਿਆਰਥਣ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਜਿਸ ਦੀ ਪਛਾਣ ਹਰਸਿਮਰਨ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਵਾਰਡ ਨੰਬਰ 7 ਮੁੰਡੀ ਖਰੜ ਵਜੋਂ ਹੋਈ ਹੈ। ਇਹ ਲੜਕੀ ਨੌਵੀਂ ਕਲਾਸ ਦੀ ਵਿਦਿਆਰਥਣ ਸੀ ਜਿਸ ਨੂੰ ਇੱਟਾਂ ਨਾਲ ਭਰੀ ਟਰਾਲੀ ਨੇ ਫੇਟ ਮਾਰ ਦਿੱਤੀ ਜਿਸ ਕਾਰਨ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਪੀਸੀਆਰ ਵੱਲੋਂ ਲੜਕੀ ਦੀ ਮ੍ਰਿਤਕ ਦੇਹ ਖਰੜ ਦੇ ਸਿਵਲ ਹਸਪਤਾਲ ਵਿੱਚ ਰਖਵਾ ਦਿੱਤੀ ਗਈ ਹੈ ਜਦਕਿ ਪੁਲੀਸ ਨੇ ਟਰੈਕਟਰ ਟਰਾਲੀ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ।

Advertisement

Advertisement