ਵਿਦਿਆਰਥੀ ਹੱਤਿਆ ਕਾਂਡ: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ
12:38 PM Apr 07, 2025 IST
ਕੁਲਦੀਪ ਸਿੰਘ
ਚੰਡੀਗੜ੍ਹ, 7 ਅਪਰੈਲ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ ਕਾਂਡ ਵਿੱਚ ਅਥਾਰਿਟੀ ਵੱਲੋਂ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਵਿਦਿਆਰਥੀਆਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਦਾ ਗੇਟ ਨੰਬਰ 2 ਵੀ ਬੰਦ ਕਰ ਦਿੱਤਾ ਹੈ।
Advertisement
ਸਾਂਝੀ ਵਿਦਿਆਰਥੀ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇਕੱਠੇ ਹੋਏ ਵਿਦਿਆਰਥੀਆਂ ਨੇ ਸਟੂਡੈਂਟਸ ਸੈਂਟਰ ਵਿੱਚ ਅਥਾਰਿਟੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੀਯੂ ਦੀ ਅਥਾਰਿਟੀ ਇੱਕ ਵਿਦਿਆਰਥੀ ਦੇ ਕਤਲ ਵਾਸਤੇ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਬਣਦੀ ਵਿਭਾਗੀ ਅਤੇ ਪੁਲੀਸ ਕਾਰਵਾਈ ਨਹੀਂ ਕਰਵਾ ਰਹੀ। ਉਨ੍ਹਾਂ ਕਿਹਾ ਕਿ ਅਥਾਰਿਟੀ ਦੇ ਵਿਦਿਆਰਥੀਆਂ ਪ੍ਰਤੀ ਅਜਿਹੇ ਵਤੀਰੇ ਅਤੇ ਘਟੀਆ ਸਕਿਓਰਿਟੀ ਪ੍ਰਬੰਧਾਂ ਕਰਕੇ ਪੰਜਾਬ ਯੂਨੀਵਰਸਿਟੀ ਦਾ ਸਮੁੱਚਾ ਵਿਦਿਆਰਥੀ ਵਰਗ ਪ੍ਰੇਸ਼ਾਨ ਹੈ।
Advertisement
Advertisement