ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀ ਅਤੇ ਅਧਿਆਪਕ ਸ੍ਰੀ ਦਰਬਾਰ ਸਾਹਿਬ ਨਤਮਸਤਕ

11:15 AM Jun 26, 2024 IST
ਸ੍ਰੀ ਹਰਿਮੰਦਰ ਸਾਹਿਬ ਪੁੱਜੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ।-ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 25 ਜੂਨ
ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਅਧਿਆਪਕ ਤੇ ਵੱਖ ਵੱਖ ਕਲਾਸਾਂ ਦੇ 52 ਤੋਂ ਵਧੇਰੇ ਵਿਦਿਆਰਥੀ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਦੇ ਉਪਰਾਲੇ ਸਦਕਾ ਮੈਨੇਜਮੈਂਟ ਹੇਠ ਚੱਲ ਰਹੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਨੂੰ ਦਰਬਾਰ ਸਾਹਿਬ ਵਿਖੇ ਦਰਸ਼ਨ ਦੀਦਾਰ ਅਤੇ ਸੇਵਾ ਸੰਭਾਲ ਦਾ ਸੱਦਾ ਦਿੱਤਾ ਗਿਆ ਸੀ ਜਿਸ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਸਿੱਖੀ ਸਿਧਾਂਤਾਂ, ਇਤਿਹਾਸ ਅਤੇ ਪੰਥਕ ਕਦਰਾਂ ਕੀਮਤਾਂ ਤੋਂ ਨਾ ਸਿਰਫ਼ ਜਾਣੂ ਕਰਵਾਉਣਾ ਬਲਕਿ ਸੇਵਾ ਸਿਮਰਨ ਨੂੰ ਵਿਵਹਾਰਕ ਰੂਪ ਵਿੱਚ ਦ੍ਰਿੜਾਉਣ ਲਈ ਪ੍ਰੇਰਿਤ ਕਰਨਾ ਵੀ ਹੈ। ਇਸੇ ਲੜੀ ਤਹਿਤ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰੂ ਘਰ ਵਿਖੇ ਖੁਸ਼ੀਆਂ ਪ੍ਰਾਪਤ ਕਰਦਿਆਂ ਰਵਾਇਤੀ ਗੁਰਬਾਣੀ ਕੀਰਤਨ, ਅਤੁੱਟ ਲੰਗਰ ਦੇ ਪ੍ਰਵਾਹ, ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਸੇਵਾ, ਸਿਮਰਨ ਅਤੇ ਇਸ ਅਲੌਕਿਕ ਵਰਤਾਰੇ ਨੂੰ ਆਪਣੀ ਜ਼ਿੰਦਗੀ ਦਾ ਬੇਸ਼ੁਮਾਰ ਕੀਮਤੀ ਅਨੁਭਵ ਦੱਸਿਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।

Advertisement

Advertisement
Advertisement