ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਲਸਾ ਸਕੂਲ ਦੇ ਵਿਦਿਆਰਥੀ ਤੇ ਅਧਿਆਪਕ ਸਨਮਾਨੇ

08:57 AM Oct 15, 2024 IST
ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਫੋਟੋ: ਪਸਨਾਵਾਲ

ਧਾਰੀਵਾਲ: ਸੰਸਥਾ ਐਜੂਕੇਟ ਪੰਜਾਬ ਪ੍ਰਾਜੈਕਟ ਲੁਧਿਆਣਾ ਵੱਲੋਂ ਬਾਬਾ ਅਜੈ ਸਿੰਘ ਖਾਲਸਾ ਪਬਲਿਕ ਸਕੂਲ ਗੁਰਦਾਸ ਨੰਗਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਦੀ ਅਗਵਾਈ ਵਿੱਚ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਵਿਦਿਆਰਥੀ ਕਾਨਫਰੰਸ ਵਿੱਚ ਭਾਗ ਲਿਆ ਸੀ। ਸੰਸਥਾ ਵੱਲੋਂ ਪਹੁੰਚੇ ਜ਼ਿਲ੍ਹਾ ਗੁਰਦਾਸਪੁਰ ਇੰਚਾਰਜ ਜਗਦੀਪ ਸਿੰਘ ਅਤੇ ਨੁਮਾਇੰਦੇ ਚਰਨ ਸਿੰਘ ਸਾਬਕਾ ਐਸ.ਪੀ. ਦੁਆਰਾ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਮਾਰਟ ਵਾਚ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਜ਼ਿਲ੍ਹਾ ਇੰਚਾਰਜ ਜਗਦੀਪ ਸਿੰਘ ਨੇ ਦੱਸਿਆ ਕਿ ਪੰਥ ਰਤਨ ਭਾਈ ਜਸਵੀਰ ਸਿੰਘ ਜੀ ਖੰਨੇ ਵਾਲਿਆਂ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਨੈਤਿਕ ਤੇ ਗੁਰਮਤਿ ਸੰਗੀਤ ਨਾਲ ਜੋੜਨ ਲਈ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਸ਼ੁਰੂ ਕੀਤੀ ਗਈ ਸੀ। ਸੰਸਥਾ ਦੇ ਮੌਜੂਦਾ ਮੁੱਖ ਸੇਵਾਦਾਰ ਭਾਈ ਜਸਵਿੰਦਰ ਖਾਲਸਾ ਯੂਕੇ ਵਾਲਿਆਂ ਦੀ ਰਹਿਮਾਈ ਹੇਠ ਸੰਸਥਾ ਵੱਲੋਂ ਉਪਰਾਲੇ ਜਾਰੀ ਹਨ। -ਪੱਤਰ ਪ੍ਰੇਰਕ

Advertisement

Advertisement