ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਬਾਰੇ ਕੀਤਾ ਜਾਗਰੂਕ

08:48 AM Jul 25, 2024 IST
ਮੁੱਖ ਮਹਿਮਾਨ ਦਾ ਸਨਮਾਨ ਕਰਦੀ ਹੋਈ ਸਕੂਲ ਦੀ ਪ੍ਰਿੰਸੀਪਲ ਡਾ. ਦਿਵਿਆ ਕੌਸ਼ਿਕ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 24 ਜੁਲਾਈ
ਮਾਤਾ ਰੁਕਮਣੀ ਰਾਇ ਆਰੀਆ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਦ ਵਿਚ ਅੱਜ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਬਾਰੇ ਪ੍ਰੇਰਿਤ ਕਰਨ ਲਈ ਇਕ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਰਾਜਪਾਲ ਸਿੰਘ ਨੇ ਮੁੱਖ ਮਹਿਮਾਨ ਤੇ ਸਤਨਾਮ ਸਿੰਘ ਸਲੋਪੁਰੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਰਕਸ਼ਾਪ ਵਿੱਚ ਨੌਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਨੈਤਿਕ ਕਦਰਾਂ-ਕੀਮਤਾਂ ਬਾਰੇ ਗਿਆਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਦਿਵਿਆ ਕੌਸ਼ਿਕ ਨੇ ਮੁੱਖ ਬੁਲਾਰੇ ਅਤੇ ਵਿਸ਼ੇਸ਼ ਮਹਿਮਾਨ ਦਾ ਭਰਵਾਂ ਸੁਆਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ‘ਆਓ ਅੱਜ ਗੱਲਾਂ ਬਾਤਾਂ ਕਰਨੀਆਂ ਹਨ’ ਵਿਸ਼ੇ ਨਾਲ ਹੋਈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਆਤਮਿਕ ਗਿਆਨ ਹੋਣਾ ਵੀ ਬਹੁਤ ਜ਼ਰੂਰੀ ਹੈ। ਮੁੱਖ ਬੁਲਾਰੇ ਰਾਜਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪੰਜ ਸੱਸਿਆਂ ਦਾ ਮੂਲ ਮੰਤਰ ਦਿੱਤਾ, ਜਿਸ ਵਿੱਚ ਸਿਪਰੂਚਲ ਐਜੂਕੇਸ਼ਨ, ਸੈਲਫ ਸਟੱਡੀ, ਸਕਿੱਲ ਸਕਾਲਰਸ਼ਿਪ ਅਤੇ ਸ਼ੇਅਰਿੰਗ ਵਰਗੇ ਗੁਣਾਂ ਨੂੰ ਅਪਨਾ ਕੇ ਬਹੁ-ਪੱਖੀ ਵਿਕਾਸ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਵਰਕਸ਼ਾਪ ਵਿਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਵਿਕਾਸ ਹੋ ਸਕੇ ਤੇ ਜੀਵਨ ਵਿਚ ਅੱਗੇ ਵਧ ਸਕਣ। ਪ੍ਰਿੰਸੀਪਲ ਡਾ. ਦਿਵਿਆ ਕੌਸ਼ਿਕ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਆ। ਇਸ ਮੌਕੇ ਸਕੂਲ ਪ੍ਰਬੰਧਕ ਪ੍ਰੋਮਿਲਾ ਸ਼ਰਮਾ, ਵਾਈਸ ਪ੍ਰਿੰਸੀਪਲ ਸੰਜੇ ਠੁਕਰਾਲ ਹਾਜ਼ਰ ਸਨ।

Advertisement

Advertisement
Advertisement