ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਠਿੰਡਾ ਦੇ ਸਰਕਾਰੀ ਕਾਲਜ ’ਚ ਮੁੱਢਲੀਆਂ ਸਹੂਲਤਾਂ  ਤੇ ਅਧਿਆਪਕਾਂ ਦੀ ਘਾਟ ਕਾਰਨ ਵਿਦਿਆਰਥੀ ਪ੍ਰੇਸ਼ਾਨ

12:10 PM Aug 24, 2023 IST

ਮਨੋਜ ਸ਼ਰਮਾ
ਬਠਿੰਡਾ, 24 ਅਗਸਤ
ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਨੇ ਇਥੇ ਸਰਕਾਰੀ ਰਜਿੰਦਰਾ ਕਾਲਜ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ। ਯੂਨੀਅਨ ਦੇ ਨੇਤਾ ਗੁਰਵਿੰਦਰ ਸਿੰਘ ਅਤੇ ਸ੍ਰਿਸ਼ਟੀ ਨੇਂ ਦੱਸਿਆ ਕਿ ਕਾਲਜ ਵਿੱਚ ਅਧਿਆਪਕਾਂ ਦੀ ਬਹੁਤ ਘਾਟ ਹੈ, ਜਿਸ ਕਾਰਨ ਬੱਚੇ ਆਪਣੀ ਪੜ੍ਹਾਈ ਸਹੀ ਢੰਗ ਨਹੀਂ ਕਰ ਰਹੇ। ਕਾਲਜ ਵਿੱਚ ਪੀਣ ਵਾਲੇ ਪਾਣੀ, ਪੱਖਿਆਂ ਅਤੇ ਡੈਸਕਾਂ ਦੀ ਸਖ਼ਤ ਜ਼ਰੂਰਤ ਹੈ। ਇਸ ਲਈ ਭਰਵੀਂ ਗਿਣਤੀ ਵਿੱਚ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ। ਮੀਟਿੰਗ ਵਿੱਚ ਪ੍ਰਿੰਸੀਪਲ ਨੇ ਪੱਖਿਆ ਦੀ ਮੁਰੰਮਤ ਅਤੇ ਪੀਣ ਵਾਲੇ ਪਾਣੀ ਦੀ ਮੰਗ ਤੁਰੰਤ ਮੰਨ ਲਈ ਹੈ ਅਤੇ ਰਹਿੰਦੀਆਂ ਮੰਗਾਂ ਨੂੰ ਹੱਲ ਕਰਨ ਲਈ ਸਮਾਂ ਮੰਗਿਆ ਹੈ।

Advertisement

Advertisement