ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਵਿਦਿਆਰਥੀ
ਹਰਦਮ ਮਾਨ
ਸਰੀ: ਪੈਸੇਫਿਕ ਅਕੈਡਮੀ ਸਕੂਲ ਦੇ ਨਵੇਂ ਵਿਦਿਆਰਥੀ ਆਪਣੇ ਅਧਿਆਪਕ ਕ੍ਰਿਸ ਵੈਂਡਜ਼ੂਰਾ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਖੇ ਨਤਮਸਤਕ ਹੋਏ ਅਤੇ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕੀਤੀ।
ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਲੋਕ ਸੰਪਰਕ ਸਕੱਤਰ ਸੁਰਿੰਦਰ ਸਿੰਘ ਜੱਬਲ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੀ ਮਰਿਯਾਦਾ, ਸਿੱਖ ਧਰਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਮੁੱਢਲੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਜਗਿਆਸਾ ਪ੍ਰਗਟ ਕਰਦਿਆਂ ਸਿੱਖ ਧਰਮ ਬਾਰੇ ਅਤੇ ਗੁਰਦੁਆਰਾ ਸਾਹਿਬ ਵਿੱਚ ਦਿਖਾਈ ਦੇ ਰਹੇ ਪਹਿਲੂਆਂ ਬਾਰੇ ਆਪਣੇ ਸਵਾਲ ਵੀ ਪੁੱਛੇ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਲੰਗਰ ਹਾਲ ਵਿੱਚ ਜਾ ਕੇ ਲੰਗਰ ਛਕਿਆ। ਅਧਿਆਪਕ ਕ੍ਰਿਸ ਵੈਂਡਜ਼ੂਰਾ ਅਤੇ ਵਿਦਿਆਰਥੀਆਂ ਨੇ ਵਿਦਾਇਗੀ ਲੈਂਦਿਆਂ ਗੁਰਦੁਆਰਾ ਸਾਹਿਬ ਵੱਲੋਂ ਦਿੱਤੀਆਂ ਸੇਵਾਵਾਂ ਲਈ ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਵਰਨਣਯੋਗ ਹੈ ਕਿ ਪੈਸੇਫਿਕ ਅਕੈਡਮੀ ਇੱਕ ਪ੍ਰਾਈਵੇਟ ਸਕੂਲ ਹੈ ਅਤੇ ਇਸ ਦੇ ਅਧਿਆਪਕ ਕ੍ਰਿਸ ਵੈਂਡਜ਼ੂਰਾ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿੱਚ ਅਕਸਰ ਹੀ ਲਿਆਉਂਦੇ ਹਨ ਤਾਂ ਜੋ ਵਿਦਿਆਰਥੀ ਦੂਜੇ ਧਰਮ ਤੇ ਸੱਭਿਆਚਾਰ ਤੋਂ ਵੀ ਜਾਣੂ ਹੋ ਸਕਣ।
ਸੰਪਰਕ: +1 604 308 6663