For the best experience, open
https://m.punjabitribuneonline.com
on your mobile browser.
Advertisement

ਵਿਦਿਆਰਥੀਆਂ ਨੇ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ

11:30 AM Apr 14, 2024 IST
ਵਿਦਿਆਰਥੀਆਂ ਨੇ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ
ਸਕੂਲ ਵਿੱਚ ਸੱਭਿਆਚਾਰ ਪ੍ਰੋਗਰਾਮ ਪੇਸ਼ ਕਰਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਸਤਨਾਮ ਸਿੰਘ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 13 ਅਪਰੈਲ
ਬ੍ਰਿਲੀਅੰਟ ਮਾਈਂਡ ਆਇਰਨ ਸਕੂਲ ਵਿੱਚ ਵਿਸਾਖੀ ਦਾ ਪਵਿੱਤਰ ਦਿਹਾੜਾ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਆਸ਼ਿਮਾ ਬਤਰਾ ਨੇ ਬੱਚਿਆਂ ਨੂੰ ਵਿਸਾਖੀ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਵਿਸਾਖੀ ਦਾ ਤਿਉਹਾਰ ਖੇਤੀਬਾੜੀ ਦੇ ਨਵੇਂ ਸਾਲ ਦਾ ਪ੍ਰਤੀਕ ਹੈ ਤੇ ਇਸ ਪਵਿੱਤਰ ਦਿਨ ਹੀ 1699 ਵਿੱਚ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਨੇ ਅੱਜ ਦੇ ਪਵਿੱਤਰ ਦਿਨ ਅੰਮ੍ਰਿਤ ਦਾ ਬਾਟਾ ਤਿਆਰ ਕਰ ਪਹਿਲਾਂ ਪੰਜ ਸਿੰਘਾਂ ਨੂੰ ਛਕਾਇਆ ਤੇ ਫਿਰ ਉਨ੍ਹਾਂ ਕੋਲੋਂ ਆਪ ਅੰਮ੍ਰਿਤ ਛੱਕ ਕੇ ਊਚ-ਨੀਚ ਦਾ ਭੇਦਭਾਵ ਖਤਮ ਕੀਤਾ। ਅੱਜ ਦੇ ਦਿਨ ਦੇਸ਼ ਵਿਦੇਸ਼ ਵਿਚ ਖਾਲਸਾ ਪੰਥ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸਕੂਲੀ ਬੱਚਿਆਂ ਨੇ ਸਵੇਰ ਦੀ ਪ੍ਰਾਰਥਨਾ ਸਭਾ ਦਾ ਆਯੋਜਨ ਕਰ ਉਸ ਤੋਂ ਬਾਅਦ ਪਵਿੱਤਰ ਤਿਉਹਾਰ ਦਾ ਸਵਾਗਤ ਕਰਦਿਆਂ ਗੀਤ, ਨਾਚ, ਗਿੱਧਾ ਪਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।

Advertisement

ਨੌਜਵਾਨਾਂ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਆ

ਸ੍ਰੀ ਗੁਰੂ ਤੇਗ ਬਹਾਦਰ ਸੇਵਕ ਸਭਾ ਤੇ ਹੋਰ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਹਿਬ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਜੋਰਾਵਰ ਸਿੰਘ ਗੁਰਦਾਸ ਪੁਰੀ, ਭਾਈ ਕਰਮਜੀਤ ਸਿੰਘ ਲਖਨੌਰ ਸਾਹਿਬ ਵਾਲੇ, ਭਾਈ ਮਨਰਾਜ ਸਿੰਘ, ਭਾਈ ਲਖਵਿੰਦਰ ਸਿੰਘ, ਕਥਾਵਾਚਕ ਗਿਆਨੀ ਅਵਤਾਰ ਸਿੰਘ ਤੇ ਗਿਆਨੀ ਰਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੋੜਿਆ ਤੇ ਸਿੱਖ ਜਗਤ ਵਿਚ ਅੱਜ ਦੇ ਦਿਨ ਦੀ ਵਿਸ਼ੇਸ਼ਤਾ ’ਤੇ ਚਾਨਣਾ ਪਾਇਆ। ਗਿਆਨੀ ਅਵਤਾਰ ਸਿੰਘ ਨੇ ਦੱਸਿਆ ਕਿ ਅਖੌਤੀ ਧਾਰਮਿਕ ਆਗੂਆਂ ਵੱਲੋਂ ਮਨੁੱਖਤਾ ਨੂੰ ਸਹੀ ਮਾਰਗ ’ਤੇ ਨਹੀਂ ਸੀ ਪਾਇਆ ਜਾ ਰਿਹਾ। ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਵਾਲੇ ਦਿਨ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਜ਼ੁਲਮ ਦਾ ਟਾਕਰਾ ਕਰਨ ਲਈ ਖਾਲਸੇ ਨੂੰ ਤਿਆਰ ਬਰ ਤਿਆਰ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਸਭਾ ਦੇ ਬੁਲਾਰੇ ਜਗਦੇਵ ਸਿੰਘ ਗਾਬਾ ਨੇ ਦੱਸਿਆ ਕਿ ਕੱਲ੍ਹ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਹੋਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਲਈ ਅੰਮ੍ਰਿਤ ਛਕਣ।

Advertisement
Author Image

sukhwinder singh

View all posts

Advertisement
Advertisement
×