ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੇ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ

07:36 AM Jul 09, 2024 IST
ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਲਜੀਤ ਕੌਰ ਔਲਖ ਵਿਦਿਆਰਥੀਆਂ ਨਾਲ ਬੂਟੇ ਲਗਾਉਂਦੇ ਹੋਏ।

ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 8 ਜੁਲਾਈ
ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵੱਖ-ਵੱਖ ਤਰ੍ਹਾਂ ਦੇ ਫਲਦਾਰ, ਸਜਾਵਟੀ ਅਤੇ ਛਾਂਦਾਰ ਪੌਦੇ ਲਗਾਏ ਗਏ। ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੇ ਵਾਤਾਵਰਨ ਸਬੰਧੀ ਪੋਸਟਰ ਤਿਆਰ ਕਰਵਾ ਕੇ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਬਲਜੀਤ ਕੌਰ ਔਲਖ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਾਤਾਵਰਨ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ, ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਸਮੂਹ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਬੂਟੇ ਲਗਾਉਣੇ ਚਾਹੀਦੇ ਹਨ, ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਘੱਟ ਰਿਹਾ ਪੱਧਰ ਡੂੰਘੀ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਬਚਾਉਣ ਲਈ ਹਰ ਪੰਜਾਬੀ ਆਪਣੀ ਜ਼ਿੰਮੇਵਾਰੀ ਨੂੰ ਆਪਣਾ ਫਰਜ਼ ਸਮਝ ਕੇ ਨਿਭਾਏ। ਇਸ ਦੌਰਾਨ ਸਕੂਲ ਵੱਲੋਂ ਕਰੀਬ 100 ਪ੍ਰਕਾਰ ਦੇ ਵੱਖ-ਵੱਖ ਤਰ੍ਹਾਂ ਦੇ ਪੌਦੇ ਲਾਏ ਗਏ।

Advertisement

Advertisement