ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲਾਂ ਵਿੱਚ ਵਿਦਿਆਰਥੀਆਂ ਨੇ ਮਾਂ ਦਿਵਸ ਮਨਾਇਆ

08:31 AM May 10, 2024 IST
ਜੇਤੂ ਵਿਦਿਆਰਥੀ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਤੇ ਸਕੂਲ ਸਟਾਫ ਨਾਲ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਮਈ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਂ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਚਾਵਾਂ ਨਾਲ ਹਿੱਸਾ ਲਿਆ। ਸਮਾਗਮ ਦੀ ਆਰੰਭਤਾ ਕਰਦੇ ਹੋਏ ਸਕੂਲ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਂ ਬੱਚਿਆਂ ਦੀ ਕਿਸਮਤ ਦੀ ਨਿਰਮਾਤਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਂ ਇਕ ਸ਼ਬਦ ਹੈ, ਜਿਸ ਵਿਚ ਸਾਰਾ ਸੰਸਾਰ ਵਸਿਆ ਹੈ। ਉਨ੍ਹਾਂ ਕਿਹਾ ਕਿ ਮਾਂ ਆਪਣਾ ਪੂਰਾ ਜੀਵਨ ਆਪਣੇ ਪਰਿਵਾਰ ਲਈ ਸਮਰਪਿਤ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਜ਼ਿੰਦਗੀ ਵਿਚ ਪਹਿਲੀ ਅਧਿਆਪਕਾ ਮਾਂ ਹੀ ਹੁੰਦੀ ਹੈ। ਕੋਈ ਵੀ ਵਿਅਕਤੀ ਆਪਣੀ ਮਾਂ ਦਾ ਕਰਜ਼ ਨਹੀਂ ਲਾਹ ਸਕਦਾ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਮਾਂ ਵਿਸ਼ੇ ’ਤੇ ਨਾਟਕ, ਗਾਇਨ, ਭਾਸ਼ਣ ਤੇ ਕਵਿਤਾਵਾਂ ਆਦਿ ਦੇ ਮੁਕਾਬਲੇ ਕਰਵਾਏ ਗਏ। ਨਰਸਰੀ ਤੋਂ ਲੈ ਕੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਲਈ ਸੁੰਦਰ ਗ੍ਰੀਟਿੰਗ ਕਾਰਡ ਬਣਾਏ ਤੇ ਤੀਜੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਕਾਰਡ ਮੇਕਿੰਗ ਮੁਕਾਬਲਾ ਕਰਾਇਆ ਗਿਆ। ਜੇਤੂ ਬੱਚਿਆਂ ਨੂੰ ਸ਼ਲਾਘਾ ਪੱਤਰ ਦਿੱਤੇ ਗਏ।
ਇਸੇ ਤਰ੍ਹਾਂ ਡੀਏਵੀ ਸੈਨਟੇਰੀ ਪਬਲਿਕ ਸਕੂਲ ਵਿੱਚ ਵੀ ਮਾਂ ਦਿਵਸ ਮੌਕੇ ਕਲਾਸ ਪੱਧਰ ’ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਮਾਂ ਪ੍ਰਤੀ ਆਪਣੇ ਵਿਚਾਰ ਪ੍ਰਗਟ ਕੀਤੇ। ਤੀਜੀ ਤੋਂ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਆਪਣੀਆਂ ਮਾਵਾਂ ਲਈ ਸੋਹਣੇ ਸੋਹਣੇ ਕਾਰਡ ਬਣਾਏ। ਕਲਾਸ ਛੇਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਵਿਚ ਹਿੱਸਾ ਲਿਆ। ਉਨ੍ਹਾਂ ਨੇ ਵੱਖ ਵੱਖ ਰੰਗਾਂ ਵਿਚ ਮਾਂ ਦੀ ਭੂਮਿਕਾ ਦਰਸਾਉਂਦੇ ਹੋਏ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਜੀਵਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਕ ਬੱਚੇ ਦੇ ਜੀਵਨ ਵਿਚ ਮਾਂ ਤੋਂ ਵੱਡਾ ਕੋਈ ਨਹੀਂ।

Advertisement

Advertisement
Advertisement