ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੇ ਬੂਟੇ ਲਗਾ ਕੇ ਪ੍ਰਕਾਸ਼ ਦਿਹਾੜਾ ਮਨਾਇਆ

07:59 AM Jan 19, 2024 IST
ਬੂਟੇ ਲਗਾਉਣ ਮੌਕੇ ਵਿਦਿਆਰਥੀ ਕਾਲਜ ਅਧਿਆਪਕਾਂ ਨਾਲ। -ਫੋਟੋ: ਬਸਰਾ

ਲੁਧਿਆਣਾ: ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਤਕਨਾਲੋਜੀ, ਸਿਵਲ ਲਾਈਨਜ਼ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਾਲਜ ਕੈਂਪਸ ਨੂੰ ਹਰਾ ਭਰਾ ਕਰਨ ਲਈ ਬੂਟੇ ਲਿਆ ਕੇ ਲਾਏ। ਇਨ੍ਹਾਂ ਵਿਦਿਆਰਥੀਆਂ ਨੇ ਕਾਲਜ ਸਫਰ ਦੌਰਾਨ ਇਨ੍ਹਾਂ ਨਵੇਂ ਲਾਏ ਬੂਟਿਆਂ ਦੀ ਸਾਂਭ-ਸੰਭਾਲ ਕਰਨ ਦਾ ਪ੍ਰਣ ਵੀ ਕੀਤਾ। ਕਾਲਜ ਪ੍ਰਿੰਸੀਪਲ ਹਰਪ੍ਰੀਤ ਸਿੰਘ ਨੇ ਇਸ ਮੁਹਿੰਮ ਦੀ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਦਿਲਚਸਪੀ ਅਤੇ ਯਤਨਾਂ ਨੂੰ ਦਿੱਤਾ। ਡਾਇਰੈਕਟਰ ਪ੍ਰੋ. ਮਨਜੀਤ ਸਿੰਘ ਛਾਬੜਾ ਨੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਅਤੇ ਕੰਮ ਵਾਲੀ ਥਾਂ ਸਮੇਤ ਆਲੇ-ਦੁਆਲੇ ਦੀ ਹਰਿਆਲੀ ਨੂੰ ਇੱਕ ਮਿਸ਼ਨ ਵਜੋਂ ਅਪਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ। -ਖੇਤਰੀ ਪ੍ਰਤੀਨਿਧ

Advertisement

Advertisement