ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਠਾਕੁਰ ਹੱਤਿਆਕਾਂਡ: ਵਿਦਿਆਰਥੀਆਂ ਦਾ ਰੋਹ ਸਾਹਮਣ ਆਉਣ ਉਰਪੰਤ ਮੈਜੀਸਟਰੇਟ ਜਾਂਚ ਦੇ ਹੁਕਮ

02:44 PM Apr 01, 2025 IST

ਕੁਲਦੀਪ ਸਿੰਘ
ਚੰਡੀਗੜ੍ਹ, 1 ਅਪਰੈਲ

Advertisement

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਆਦਿਤਯ ਠਾਕੁਰ ਹੱਤਿਆ ਕਾਂਡ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਇਥੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰੋਹ ਵਿੱਚ ਆਏ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦਾ ਗੇਟ ਬੰਦ ਕਰ ਦਿੱਤਾ ਹੈ। ਉਧਰ ਮੌਕੇ ਨੂੰ ਦੇਖਦਿਆਂ ਪੁਲੀਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਮ੍ਰਿਤਕ ਵਿਦਿਆਰਥੀ ਦਾ ਪਿਤਾ ਵਰਸਿਟੀ ਅੰਦਰ ਮੌਜੂਦ ਹੈ।

ਰੋਹ ਸਾਹਮਣੇ ਆਉਣ ਤੋਂ ਬਾਅਦ ਹੱਤਿਆ ਕਾਂਡ ਦੀ ਮੈਜਿਸਟਰੇਟ ਜਾਂਚ ਦੇ ਹੁਕਮ ਕਰ ਦਿੱਤੇ ਗਏ ਹਨ। ਚੰਡੀਗੜ੍ਹ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਦਫਤਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਐੱਸਡੀਐੱਮ ਸੈਂਟਰਲ ਨੂੰ ਇਸ ਹੱਤਿਆ ਕਾਂਡ ਦੀ ਜਾਂਚ ਸੌਂਪੀ ਗਈ ਹੈ ਅਤੇ ਇਸ ਸਬੰਧੀ ਹਫਤਿਆਂ ਦੇ ਅੰਦਰ-ਅੰਦਰ ਜਾਂਚ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।

Advertisement

ਅਧਿਕਾਰੀਆਂ ਅਨੁਸਾਰ ਜਾਂਚ ਵਿਚ ਇਹ ਪਤਾ ਲਗਾਇਆ ਜਾਵੇਗਾ ਕਿ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦਾ  ਸ਼ੋਅ ਕਰਵਾਉਣ ਵਿਚ ਕਿਹੜੇ ਅਧਿਕਾਰੀਆਂ ਦੀ ਭੂਮਿਕਾ ਰਹੀ ਅਤੇ ਸ਼ੋਅ ਵਿੱਚ ਸੁਰੱਖਿਆ ਪੱਖ ਬਾਰੇ ਵੀ ਜਾਂਚ ਕੀਤੀ ਜਾਵੇਗੀ।

Advertisement