ਵਿਦਿਆਰਥੀਆਂ ਵੱਲੋਂ ਵਜ਼ੀਫਾ ਰਾਸ਼ੀ ਵਧਾਉਣ ਦੀ ਮੰਗ
05:52 AM Jul 10, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਜੁਲਾਈ
ਸਰਕਾਰੀ ਮੈਡੀਕਲ ਕਾਲਜ ਵਿੱਚ ਐਮਬੀਬੀਐਸ ਤੋਂ ਬਾਅਦ ਇੰਟਰਨਸ਼ਿਪ ਕਰ ਰਹੇ ਵਿਦਿਆਰਥੀਆਂ ਨੇ ਮੌਜੂਦਾ ਵਜ਼ੀਫੇ ਦੀ ਰਕਮ ਵਧਾਉਣ ਦੀ ਮੰਗ ਕੀਤੀ ਹੈ। ਇਹ ਮੰਗ ਪੰਜਾਬ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਅਤੇ ਅਰਧ ਸਰਕਾਰੀ ਕਾਲਜਾਂ ਦੇ ਇੰਟਰਨਸ਼ਿਪ ਕਰ ਰਹੇ ਵਿਦਿਆਰਥੀਆਂ ਵੱਲੋਂ ਕੀਤੀ ਜਾ ਰਹੀ ਹੈ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਇਸ ਵੇਲੇ ਅੰਮ੍ਰਿਤਸਰ ਵਿੱਚ 250 ਐੱਮਬੀਬੀਐੱਸ ਇੰਟਰਨਸ਼ਿਪ ਵਿਦਿਆਰਥੀ ਹਨ। ਡਾਕਟਰ ਰੋਹਤਾਸ਼ ਗਰਗ ਨੇ ਦੱਸਿਆ ਕਿ ਪੰਜਾਬ ਵਿੱਚ ਇੰਟਨਸ਼ਿਪ ਕਰ ਰਹੇ ਵਿਦਿਆਰਥੀਆਂ ਨੂੰ 15000 ਪ੍ਰਤੀ ਮਹੀਨਾ ਵਜ਼ੀਫਾ ਮਿਲ ਰਿਹਾ ਹੈ ਜਦੋਂ ਕਿ ਕੇਂਦਰੀ ਸਰਕਾਰੀ ਇੰਸਟੀਚਿਊਟ ਵਿੱਚ ਲਗਭਗ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੰਗ ਨਾ ਮੰਨਣ ’ਤੇ ਸੰਘਰਸ਼ ਕੀਤਾ ਜਾਵੇਗਾ।
Advertisement
Advertisement
Advertisement