ਵਿਦਿਆਰਥੀਆਂ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਦਾ ਮੌਕਾ ਮਿਲਿਆ
06:45 AM Nov 19, 2023 IST
Advertisement
ਰੂਪਨਗਰ: ਰੂਪਨਗਰ ਸ਼ਹਿਰ ਨੇੜਲੇ ਪਿੰਡ ਸੋਲਖੀਆਂ ਵਿੱਚ ਕੌਮੀ ਮਾਰਗ ’ਤੇ ਸਥਿਤ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਸੋਲਖੀਆਂ ਦੇ ਚਾਰ ਵਿਦਿਆਰਥੀਆਂ ਨੂੰ ਬਾਲ ਦਿਵਸ ਮੌਕੇ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ। ਸਕੂਲ ਪ੍ਰਬੰਧਕਾਂ ਸੂਬਾ ਭੁਪਿੰਦਰ ਸਿੰਘ ਅਤੇ ਗੁਣਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀਆਂ ਲੜਕੀਆਂ ਅਤੇ ਲੜਕਿਆਂ ਦੀ ਸਕਾਊਟਸ ਐਂਡ ਗਾਈਡ ਟੀਮ ਨੇ ਬਾਲ ਦਿਵਸ ਮੌਕੇ ਰਾਸ਼ਟਰਪਤੀ ਭਵਨ ਨਵੀਂ ਦਿੱਲੀ ਵਿੱਚ ਕਰਵਾਏ ਗਏ ਸਮਾਰੋਹ ਵਿੱਚ ਹਿੱਸਾ ਲਿਆ। ਇਸ ਦੌਰਾਨ ਸਕੂਲ ਦੀ ਟੀਮ ਅਤੇ ਟੀਮ ਨਾਲ ਗਏ ਅਧਿਆਪਕਾਂ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਅਤੇ ਤਸਵੀਰ ਖਿਚਵਾਉਣ ਦਾ ਮੌਕੇ ਮਿਲਿਆ। ਸਕੂਲ ਦੀ ਵਾਈਸ ਪ੍ਰਿੰਸੀਪਲ ਭੁਪਿੰਦਰ ਕੌਰ ਤੇ ਅਕਾਦਮਿਕ ਕੋਆਰਡੀਨੇਟਰ ਵਨੀਤਾ ਜੈਨ ਨੇ ਰਾਸ਼ਟਰਪਤੀ ਭਵਨ ਪਹੁੰਚਣ ਵਾਲੇ ਵਿਦਿਆਰਥੀਆਂ ਦੀ ਅਗਵਾਈ ਕੀਤੀ। ਸਕੂਲ ਦੀ ਡਾਇਰੈਕਟਰ ਗੁਰਪ੍ਰੀਤ ਮਾਥੁਰ ਨੇ ਸਕੂਲ ਟੀਮ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement
Advertisement