ਵਿਦਿਆਰਥੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਰੈਲੀ
05:54 AM Dec 22, 2024 IST
ਖਮਾਣੋਂ: ਵਾਤਾਵਰਨ ਤੇ ਜਲਵਾਯੂ ਤਬਦੀਲੀ ਡਾਇਰੈਕਟੋਰੇਟ, ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੌਰ ਦੇ ਵਿਦਿਆਰਥੀਆਂ ਵੱਲੋਂ ਪਿੰਡ ਫਰੌਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦਿਆਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਤੇ ਵਾਤਾਵਰਨ ਬਚਾਉਣ ਦਾ ਹੋਕਾ ਦਿੱਤਾ। ਨਸ਼ਿਆਂ ਖ਼ਿਲਾਫ਼ ਪਿੰਡ ਵਾਸੀਆਂ ਨੂੰ ਪੋਸਟਰ ਵੀ ਵੰਡੇ ਗਏ। ਪ੍ਰਿੰਸੀਪਲ ਰਾਮ ਭੂਸ਼ਨ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਰੈਲੀ ਵਿੱਚ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement