ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕੀਤਾ

10:15 AM May 22, 2024 IST
ਵੋਟਾਂ ਪਾਉਣ ਲਈ ਜਾਗਰੂਕ ਕਰਦੇ ਹੋਏ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਦੇ ਵਿਦਿਆਰਥੀ।-ਫੋਟੋ: ਬੱਤਰਾ

ਪੱਤਰ ਪ੍ਰੇਰਕ
ਸਮਰਾਲਾ, 21 ਮਈ
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਵਿੱਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਅਤੇ ਸਮੂਹ ਸਟਾਫ ਦੀ ਯੋਗ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਭਾਸ਼ਣ ਪ੍ਰਤੀਯੋਗਤਾ ਆਦਿ ਗਤੀਵਿਧੀਆਂ ਕੀਤੀਆਂ। ਭਾਸ਼ਣ ਪ੍ਰਤੀਯੋਗਤਾ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕੀਤਾ ਅਤੇ ਵੋਟਾਂ ਦੇ ਮਹੱਤਵ ਨੂੰ ਦੱਸਦੇ ਹੋਏ ਆਮ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਇਸੇ ਦੌਰਾਨ ਸਵੀਪ ਨੋਡਲ ਅਫਸਰ ਕਮ ਪ੍ਰਿੰਸੀਪਲ ਰਾਜਿੰਦਰ ਸਿੰਘ ਅਤੇ ਸਕੂਲ ਸਵੀਪ ਨੋਡਲ ਅਫਸਰ ਜਸਵੀਰ ਕੌਰ ਲੈਕਚਰਾਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਸਮਰਾਲਾ ਵਿਖੇ ਨੁਕੜ ਨਾਟਕ, ਮਹਿੰਦੀ ਅਤੇ ਚਾਰਟ ਬਣਾਉਣ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਵਿੱਚ ਵੋਟ ਪਾਉਣ ਲਈ ਜਾਗਰੂਕਤਾ ਪੈਦਾ ਕਰਨ ਸਬੰਧੀ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।
ਪ੍ਰਿੰਸੀਪਲ ਰਾਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਤੁਸੀਂ ਵੋਟ ਪਾਉਣ ਦੀ ਜਾਗਰੂਕਤਾ ਦਾ ਸੁਨੇਹਾ ਆਪਣੇ ਮਾਪਿਆਂ, ਆਂਢੀ-ਗੁਆਂਢੀ ਅਤੇ ਹਰ ਨਾਗਰਿਕ ਤੱਕ ਪਹੁੰਚਦਾ ਕਰਨਾ ਹੈ ਤਾਂ ਜੋ ਹਰ ਇੱਕ ਨੂੰ ਦੇਸ਼ ਦੇ ਲੋਕਤੰਤਰ ਦੀ ਮਹੱਤਤਾ ਦਾ ਪਤਾ ਲੱਗ ਸਕੇ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ, ਵਿਦਿਆਰਥੀ ਆਦਿ ਹਾਜ਼ਰ ਸਨ।

Advertisement

Advertisement