For the best experience, open
https://m.punjabitribuneonline.com
on your mobile browser.
Advertisement

ਏਐੱਸ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ’ਚੋਂ ਮੋਹਰੀ

07:28 AM Sep 03, 2024 IST
ਏਐੱਸ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ’ਚੋਂ ਮੋਹਰੀ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 2 ਸਤੰਬਰ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐੱਮ.ਏ ਅਰਥ ਸ਼ਾਸਤਰ ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਇੱਥੋਂ ਦੇ ਏਐੱਸ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਕੇਕੇ ਸ਼ਰਮਾ ਨੇ ਦੱਸਿਆ ਕਿ ਵਿਦਿਆਰਥਣ ਹਰਜੋਤ ਕੌਰ ਨੇ 86.50 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ਵਿੱਚੋਂ ਚੌਥਾ ਅਤੇ ਕਾਲਜ ਵਿੱਚੋਂ ਪਹਿਲਾ, ਅਵੀ ਬਾਂਸਲ ਨੇ 71.50 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਸਾਨਵੀ ਗੋਇਲ ਨੇ 62.25 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਕਮੇਟੀ ਮੈਂਬਰਾਂ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ।

Advertisement

Advertisement
Advertisement
Author Image

Advertisement