ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਵੀਓਰ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਮੱਲਾਂ ਮਾਰੀਆਂ

08:08 AM Aug 07, 2024 IST
ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨਾਲ ਏਵੀਓਰ ਸਕੂਲ ਪ੍ਰਬੰਧਕ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 6 ਅਗਸਤ
ਏਵੀਓਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਟੂਰਨਾਮੈਂਟ ਦੇ ਵੱਖ-ਵੱਖ ਵਰਗਾਂ ਵਿੱਚ ਸੋਨ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੀ ਅੰਡਰ-14 ਲੜਕੀਆਂ ਅਤੇ ਲੜਕਿਆਂ ਦੀ ਟੀਮ ਨੇ ਹੈਂਡਬਾਲ ਵਿੱਚ ਸੋਨ ਤਗਮਾ, ਅੰਡਰ-14 ਲੜਕੀਆਂ ਦੀ ਟੀਮ ਨੇ ਵਾਲੀਬਾਲ ਵਿੱਚ ਸੋਨ ਤਗਮਾ, ਅੰਡਰ-17 ਲੜਕਿਆਂ ਦੀ ਟੀਮ ਨੇ ਹੈਂਡਬਾਲ ਵਿੱਚ ਚਾਂਦੀ ਦਾ ਤਗਮਾ, ਅੰਡਰ-17 ਲੜਕੀਆਂ ਤੇ ਲੜਕਿਆਂ ਦੀ ਟੀਮ ਨੇ ਹੈਂਡਬਾਲ ਤੇ ਕ੍ਰਿਕਟ ’ਚੋਂ ਕਾਂਸੀ ਦੇ ਤਗਮੇ ਜਿੱਤੇ। ਇਸ ਮੌਕੇ ਸਕੂਲ ਪ੍ਰਧਾਨ ਤੇਜਿੰਦਰ ਪਾਲ ਸਿੰਘ, ਉਪ ਪ੍ਰਧਾਨ ਹਰਿੰਦਰ ਪਾਲ ਸਿੰਘ ਤੇ ਸੈਕੇਟਰੀ ਸਿਮਰਨਪ੍ਰੀਤ ਕੌਰ ਨੇ ਬੱਚਿਆਂ ਦੀ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਪੋਰਟਸ ਅਧਿਆਪਕ ਅਮਰੀਕ ਸਿੰਘ ਤੇ ਕਿਰਨਜੀਤ ਵਲੋਂ ਬੱਚਿਆਂ ਨੂੰ ਕਰਵਾਈ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਕੋਰਡੀਨੇਟਰ ਮਨਦੀਪ ਕੌਰ ਸੇਖੋਂ, ਕੈਂਪਸ ਮੈਨੇਜਰ ਜਸਕਰਨ ਸਿੰਘ ਤੇ ਡਿਸਪਲਿਨ ਇੰਚਾਰਜ ਹਰਮਨਪ੍ਰੀਤ ਕੌਰ ਵੀ ਹਾਜ਼ਰ ਸਨ।

Advertisement

Advertisement
Advertisement