ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਐੱਸ ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਤਗਮੇ ਜਿੱਤੇ

08:58 AM Oct 23, 2024 IST
ਜੇਤੂ ਵਿਦਿਆਰਥੀਆਂ ਨਾਲ ਪ੍ਰਿੰਸੀਪਲ ਰਾਜਿੰਦਰ ਕੌਰ ਸੰਧੂ ਤੇ ਵਾਈਸ ਪ੍ਰਿੰਸੀਪਲ ਨੀਲਮਾ ਦੀਕਸ਼ਿਤ। -ਫੋਟੋ : ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 22 ਅਕਤੂਬਰ
ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਹਾਲ ਹੀ ਵਿੱਚ ਹੋਏ ਅੰਤਰ-ਸਕੂਲ ਫੈਸਟ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਤੇ ਇਨਾਮ ਜਿੱਤੇ। ਅੰਤਰ ਸਕੂਲ ਮੁਕਾਬਲਾ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ’ਚ ਕਰਵਾਇਆ ਗਿਆ। ਸਲੋਗਨ ਲਿਖਣ ਦੇ ਮੁਕਾਬਲੇ ਵਿੱਚ ਦਸਵੀਂ ਜਮਾਤ ਦੀ ਹਰਕੀਰਤ ਕੌਰ ਨੇ ਪਹਿਲਾ ਸਥਾਨ, ਰੰਗੋਲੀ ਸਜਾਉਣ ਮੁਕਾਬਲੇ ਵਿੱਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨਵਜੋਤ ਕੌਰ ਤੇ ਨਵਨੀਤ ਕੌਰ ਨੇ ਦੂਜਾ ਸਥਾਨ ਅਤੇ ਮਹਿੰਦੀ ਡਿਜ਼ਾਇਨ ਮੁਕਾਬਲੇ ਵਿੱਚ ਗਿਆਰ੍ਹਵੀਂ ਜਮਾਤ ਦੀ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਵੱਲੋਂ ਬੁੱਢਾ ਦਲ ਪਬਲਿਕ ਸਕੂਲ ਵਿਖੇ ਕਰਵਾਏ ਗਏ ਕਿੱਡਜ਼ ਕਾਰਨੀਵਲ ਵਿੱਚ ਪੰਜਵੀਂ ਜਮਾਤ ਦੀ ਗੁਰਮੰਨਤ ਕੌਰ ਨੇ ਪੋਟ ਪੇਂਟਿੰਗ ਮੁਕਾਬਲੇ ਵਿੱਚ ਦੂਸਰਾ ਸਥਾਨ ਹਾਸਿਲ ਕੀਤਾ। ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਪ੍ਰਿੰਸੀਪਲ ਰਜਿੰਦਰ ਕੌਰ ਸੰਧੂ ਤੇ ਵਾਈਸ ਪ੍ਰਿੰਸੀਪਲ ਨੀਲਮਾ ਦਿਕਸ਼ਿਤ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

Advertisement

Advertisement