ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿਆਰ੍ਹਵੀਂ ਦੇ ਕਾਮਰਸ ਗਰੁੱਪ ਦੇ ਵਿਦਿਆਰਥੀ ਕਿਤਾਬਾਂ ਤੋਂ ਵਾਂਝੇ

06:36 AM Jul 10, 2024 IST

ਨਵਕਿਰਨ ਸਿੰਘ
ਮਹਿਲ ਕਲਾਂ, 9 ਜੁਲਾਈ
ਸਰਕਾਰੀ ਸਕੂਲਾਂ ਦੇ ਗਿਆਰ੍ਹਵੀਂ ਜਮਾਤ ਦੇ ਕਾਮਰਸ ਗਰੁੱਪ ਨਾਲ ਸਬੰਧਤ ਵਿਦਿਆਰਥੀਆਂ ਨੂੰ ਹਾਲੇ ਤਕ ਕਿਤਾਬਾਂ ਨਹੀਂ ਮਿਲੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗਿਆਰਵੀਂ ਜਮਾਤ ਦੇ ਸਾਰੇ ਗਰੁੱਪਾਂ ਨੂੰ ਕਿਤਾਬਾਂ ਮੁਫ਼ਤ ਭੇਜੀਆਂ ਜਾਣੀਆਂ ਸਨ। ਭਲਕੇ 10 ਜੁਲਾਈ ਤੋਂ ਵਿਦਿਆਰਥੀਆਂ ਦੇ ਮਾਸਿਕ ਟੈਸਟ ਸ਼ੁਰੂ ਹੋ ਰਹੇ ਹਨ ਲੇਕਿਨ ਅਜੇ ਤੱਕ ਬਰਨਾਲਾ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਸਕੂਲ਼ ਦੇ ਕਾਮਰਸ ਗਰੁੱਪ ਨਾਲ ਸਬੰਧਤ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲੀਆਂ ਹਨ। ਕਿਤਾਬਾਂ ਨਾ ਹੋਣ ਕਾਰਨ ਵਿਦਿਆਰਥੀ ਪ੍ਰੇਸ਼ਾਨ ਹਨ। ਬਰਨਾਲਾ ਜ਼ਿਲ੍ਹੇ ਦੇ 11 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਅਪਰੈਲ ਮਹੀਨੇ ਤੋਂ ਕਾਮਰਸ ਗਰੁੱਪ ਦੀ ਪੜ੍ਹਾਈ ਚੱਲ ਰਹੀ ਹੈ। ਇਨ੍ਹਾਂ ਸਕੂਲਾਂ ਦੇ ਕਾਮਰਸ ਲੈਕਚਰਾਰਾਂ ਵੱਲੋਂ ਬਕਾਇਦਾ ਡਿਮਾਂਡ ਬਣਾ ਕੇ ਜਿਲ੍ਹਾ ਸਿੱਖਿਆ ਦਫਤਰ ਨੂੰ ਭੇਜੀ ਗਈ ਸੀ ਪਰ ਅਜੇ ਤੱਕ ਉਨ੍ਹਾਂ ਦੀ ਲਿਸਟ ਅਨੁਸਾਰ ਕਿਤਾਬਾਂ ਨਹੀਂ ਪਹੁੰਚੀਆਂ ਹਨ। ਇਨ੍ਹਾਂ ਵਿੱਚ ਤਿੰਨ ‘ਸਕੂਲ ਆਫ ਐਮੀਨੈਂਸ’ ਵੀ ਹਨ। ‘ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਵੀ ਕਰੀਬ ਤਿੰਨ ਮਹੀਨੇ ਕਿਤਾਬਾਂ ਨਾ ਮਿਲਣਾ ਸਰਕਾਰ ਦੇ ਸਿੱਖਿਆ ਸਬੰਧੀ ਦਾਅਵਿਆਂ ਦੀ ਪੋਲ ਖੋਲ੍ਹਦਾ ਹੈ।
ਬੀਐਡ ਅਧਿਆਪਕ ਫਰੰਟ ਦੇ ਆਗੂ ਪਰਮਿੰਦਰ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਕਿਤਾਬਾਂ ਦੀ ਮੰਗ ਸਬੰਧੀ ਕਈ ਵਾਰ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਨਾਲ ਸੰਪਰਕ ਕੀਤਾ ਗਿਆ ਪਰ ਅਜੇ ਤੱਕ ਕੋਈ ਸਾਰਥਿਕ ਸਿੱਟਾ ਨਹੀਂ ਨਿੱਕਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਵਿਦਿਆਰਥੀਆਂ ਦੀ ਪੜ੍ਹਾਈ ਦੀ ਬਜਾਏ ਚੋਣਾਂ ਜਿੱਤਣ ਵੱਲ ਧਿਆਨ ਹੈ। ਇਸ ਸਬੰਧੀ ਮਜ਼ਦੂਰ ਆਗੂ ਜਗਰਾਜ ਟੱਲੇਵਾਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਨਾ ਭੇਜ ਕੇ ਸਰਕਾਰ ਵਿਦਿਆਰਥੀਆਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਬਰਨਾਲਾ ਇੰਦੂ ਸਿੰਮਕ ਨੇ ਦੱਸਿਆ ਕਿ ਗਿਆਰਵੀ ਜਮਾਤ ਦੇ ਕਾਮਰਸ ਗਰੁੱਪ ਦੀ ਡੇਢ ਮਹੀਨਾ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਰਨਾਲਾ ਦਫਤਰ ਨੂੰ ਕਿਤਾਬਾਂ ਦੀ ਲਿਸਟ ਭੇਜੀ ਗਈ ਸੀ ਪਰ ਬਰਨਾਲਾ ਜ਼ਿਲ੍ਹੇ ਨੂੰ ਕਿਤਾਬਾਂ ਸੰਗਰੂਰ ਤੋਂ ਮਿਲਦੀਆਂ ਹਨ ਇਸ ਲਈ ਬੋਰਡ ਦਫਤਰ ਬਰਨਾਲਾ ਨੇ ਲਿਸਟ ਸੰਗਰੂਰ ਭੇਜ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਸੰਗਰੂਰ ਦਫਤਰ ਕਿਤਾਬਾਂ ਨਹੀਂ ਸਨ ਪਰ ਅੱਜ ਹੀ ਸੰਗਰੂਰ ਦਫਤਰ ਤੋਂ ਸੁਨੇਹਾ ਮਿਲਿਆ ਹੈ ਕਿ ਅੱਜ ਸ਼ਾਮ ਜਾਂ ਭਲਕੇ ਸਵੇਰੇ ਸੰਗਰੂਰ ਤੋਂ ਕਿਤਾਬਾਂ ਲੈ ਜਾਓ। ਇਸ ਲਈ ਬਹੁਤ ਜਲਦ ਵਿਦਿਆਰਥੀਆਂ ਤੱਕ ਕਿਤਾਬਾਂ ਪਹੁੰਚਾ ਦੇਵਾਂਗੇ।

Advertisement

Advertisement