ਗੁਰੂ ਨਾਨਕ ਮਿਸ਼ਨ ਸਕੂਲ ਦੇ ਵਿਦਿਆਰਥੀ ਸਨਮਾਨੇ
ਪੱਤਰ ਪ੍ਰੇਰਕ
ਬੰਗਾ, 15 ਮਈ
ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵਿੱਚ ਬਾਰ੍ਹਵੀਂ ਜਮਾਤ ’ਚੋਂ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ਵਿੱਚ ਪਹਿਲੇ ਤਿੰਨ ਸਥਾਨ ਲੈਣ ਵਾਲਿਆਂ ਵਿੱਚ ਮੈਡੀਕਲ ਗਰੁੱਪ ਦੇ ਸ਼੍ਰਿਸ਼ਟੀ ਕੌਰ, ਮਹਿਕ ਬੰਗੜ, ਮੁਸਕਾਨ ਬੰਗੜ, ਨਾਨ ਮੈਡੀਕਲ ਗਰੁੱਪ ਦੇ ਅਵਨੀਤ ਕੌਰ, ਰੀਤਕਾ ਬਾਲੂ, ਅਨੁਜ ਵਰਮਾ ਸ਼ਾਮਲ ਸਨ। ਇਸ ਦੇ ਨਾਲ ਹੀ ਕਾਮਰਸ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਕਰਮਨਜੀਤ ਕੌਰ, ਹਰਜੋਤ ਕੌਰ, ਪ੍ਰਭਜੋਤ ਕੌਰ ਅਤੇ ਆਰਟਸ ’ਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਕ੍ਰਮਵਾਰ ਅਵਨੀਤ ਕੌਰ, ਸੁਖਮਨਵੀਰ ਸਿੰਘ, ਪ੍ਰਦੀਪ ਕੌਰ ਸ਼ਾਮਲ ਸਨ। ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਨਿਭਾਈ। ਟਰੱਸਟ ਦੇ ਐਜੂਕੇਸਨ ਡਾਇਰੈਕਟਰ ਪ੍ਰੋ. ਹਰਬੰਸ ਸਿੰਘ ਬੋਲੀਨਾ ਅਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਵਨੀਤਾ ਚੋਟ ਨੇ ਵਿਦਿਆਰਥੀਆਂ ਨੂੰ ਸਕੂਲ ਦਾ ਮਾਣ ਦੱਸਦਿਆਂ ਇਨ੍ਹਾਂ ਨੂੰ ਸਕੂਲ ਦੇ ਸਲਾਨਾ ਸਮਾਗਮ ਵਿੱਚ ਵੀ ਸਨਮਾਨਿਤ ਕਰਨ ਦਾ ਐਲਾਨ ਕੀਤਾ।