ਜੇਸੀਡੀਏਵੀ ਕਾਲਜ ਦੇ ਵਿਦਿਆਰਥੀ ਪ੍ਰੀਖਿਆ ’ਚ ਅੱਵਲ
07:41 AM Jul 06, 2024 IST
ਪੱਤਰ ਪ੍ਰੇਰਕ
ਦਸੂਹਾ, 5 ਜੁਲਾਈ
ਇੱਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀਸੀਏ ਸਮੈਸਟਰ ਛੇਵਾਂ ਦੇ ਐਲਾਨੇ ਨਤੀਜਿਆਂ ਵਿੱਚ ਜੇਸੀਡੀਏਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਪ੍ਰੋ. ਰਕੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਵਿਦਿਆਰਥਣ ਮਾਨਵੀ ਵਰਮਾ ਨੇ 88.97 ਫੀਸਦੀ ਅੰਕ ਹਾਸਲ ਕਰਕੇ ਜ਼ਿਲ੍ਹਾ ਹੁਸ਼ਿਆਰਪੁਰ ’ਚੋਂ ਦੂਸਰਾ ਅਤੇ ਕਾਲਜ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦੋਂ ਕਿ ਨਕੁਲ ਪ੍ਰਭਾਕਰ ਨੇ 87.9 ਫੀਸਦੀ ਅਤੇ ਅੰਕਿਤਾ ਨੇ 82.89 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਕੀਤਾ। ਪ੍ਰਿੰਸੀਪਲ ਰਕੇਸ਼ ਮਹਾਜਨ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।
Advertisement
Advertisement