For the best experience, open
https://m.punjabitribuneonline.com
on your mobile browser.
Advertisement

ਜੇਠੀ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ

08:34 AM Sep 01, 2024 IST
ਜੇਠੀ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ
ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ। -ਫੋਟੋ : ਓਬਰਾਏ
Advertisement

ਖੰਨਾ: ਇਥੋਂ ਦੇ ਕਿਸ਼ੋਰੀ ਲਾਲ ਜੇਠੀ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਅਰਕਾ ਮਾਰਿਆ ਹੈ। ਪ੍ਰਿੰਸੀਪਲ ਰਾਜੇਸ਼ ਕੁਮਾਰ ਫੁੱਲ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਦੀਆਂ 68ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਹਿੱਸਾ ਲੈਂਦਿਆਂ ਅੰਡਰ-17 ਪਾਵਰ ਲਿਫਟਿੰਗ ਮੁਕਾਬਲਿਆਂ ਵਿਚ ਸ਼ਿਵਾਨੀ ਨੇ ਗੋਲਡ ਅਤੇ ਅੰਡਰ-19 ਵਿਚ ਲਕਸ਼ਮੀ ਨੇ ਗੋਲਡ ਮੈਡਲ ਹਾਸਲ ਕਰਕੇ ਰਾਜ ਪੱਧਰੀ ਖੇਡਾਂ ਵਿਚ ਆਪਣਾ ਸਥਾਨ ਪੱਕਾ ਕੀਤਾ। ਇਸ ਤੋਂ ਇਲਾਵਾ ਯੁਵਰਾਜ ਨੇ ਕਰੀਅਰ ਗਾਈਡੈਂਸ ਪ੍ਰੋਗਰਾਮ ਤਹਿਤ ਕੰਪਿਊਟਰ ਟਾਈਪਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਹੋਰ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਵੱਖ ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਰਜੀਤ ਕੌਰ, ਰਮਨਦੀਪ ਕੌਰ, ਜਸਪ੍ਰੀਤ ਕੌਰ, ਮੋਨਿਕਾ ਸ਼ੁਕਲਾ, ਸੰਧਿਆ ਕਪੂਰ, ਗਗਨਦੀਪ, ਰਾਜਵਿੰਦਰ ਕੌਰ, ਅਮਨਪ੍ਰੀਤ ਕੌਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement