ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਫਰਵਾਲੀ ’ਚ ਬੂਟੇ ਲਾਏ
07:47 AM Aug 18, 2023 IST
ਸੰਦੌੜ: ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਸੰਦੌੜ ਦੇ ਐਨ.ਐੱਸ.ਐੱਸ. ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਬੰਧਤ ਵਿਭਾਗ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ‘ਮੇਰੀ ਮਾਟੀ ਮੇਰਾ ਦੇਸ਼’ ਪ੍ਰੋਗਰਾਮ ਅਧੀਨ ਪਿੰਡ ਫਰਵਾਲੀ ਵਿੱਚ ਸੈਂਕੜੇ ਬੂਟੇ ਲਾਏ ਗਏ। ਗ੍ਰਾਮ ਪੰਚਾਇਤ ਪਿੰਡ ਫਰਵਾਲੀ, ਸਰਪੰਚ ਗੁਰਮੁਖ ਸਿੰਘ ਤੇ ਕਾਲਜ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਕਰਮਜੀਤ ਸਿੰਘ ਜਨਾਬ ਦੇ ਸਹਿਯੋਗ ਨਾਲ ਇਹ ਕੰਮ ਨੇਪਰੇ ਚੜ੍ਹਿਆ। ਪ੍ਰਿੰਸੀਪਲ ਡਾ. ਬਚਿੱਤਰ ਸਿੰਘ ਦੀ ਅਗਵਾਈ ਅਤੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਹਰਮਨ ਸਿੰਘ, ਡਾ. ਕਪਿਲ ਦੇਵ ਅਤੇ ਪ੍ਰੋ. ਪ੍ਰਦੀਪ ਕੌਰ ਦੀ ਮੌਜੂਦਗੀ ਵਿੱਚ ਕਾਲਜ ਵਿਦਿਆਰਥੀਆਂ ਨੇ ਬੂਟੇ ਲਾਏ। ਇਸ ਮੌਕੇ ਮਨਜੀਤ ਸਿੰਘ ਧਾਲੀਵਾਲ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਆਜ਼ਾਦ) ਨੇ ਸ਼ਿਰਕਤ ਕਰ ਕੇ ਬੱਚਿਆਂ ਦੀ ਹੌਸਲਾ-ਅਫ਼ਜਾਈ ਕੀਤੀ। ਪੱਤਰ ਪ੍ਰੇਰਕ
Advertisement
Advertisement