ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਲਸਾ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆ ’ਚੋਂ ਅੱਵਲ

06:58 AM Jun 25, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਡਾ. ਜਸਪਾਲ ਸਿੰਘ ਤੇ ਸਟਾਫ ਮੈਂਬਰ।

ਪੱਤਰ ਪ੍ਰੇਰਕ
ਜਲੰਧਰ, 24 ਜੂਨ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਡਿਪਲੋਮਾ ਇੰਨ ਕੰਪਿਊਟਰ ਮੇਨਟੀਨੈਂਸ (ਡੀਸੀਐਮ) ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਬਲਸ਼ਾਨ ਸਿੰਘ ਨੇ 10 ਵਿਚੋਂ 8.5 ਸੀਜੀਪੀਏ (ਗ੍ਰੇਡ ਅੰਕ) ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ’ਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਕਿਰਨਜੋਤ ਕੌਰ ਨੇ 8.25 ਸੀਜੀਪੀਏ ਪ੍ਰਾਪਤ ਕਰਕੇ ਦੂਜਾ ਅਤੇ ਵਿਦਿਆਰਥੀ ਮਾਨਿਕ ਸ਼ੈਲੀ ਨੇ 8.00 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਗਵਰਨਿੰਗ ਕੌਂਸਲ ਪ੍ਰਧਾਨ ਬਲਬੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ।
ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਦਿਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾ ਦਾ ਨਾਂ ਉੱਚਾ ਹੁੰਦਾ ਹੈ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।

Advertisement

Advertisement