ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਥਲੈਟਿਕ ਵਿੱਚ ਖਾਲਸਾ ਸਕੂਲ ਦੇ ਵਿਦਿਆਰਥੀ ਛਾਏ

06:15 AM Nov 05, 2024 IST
ਜੇਤੂ ਖਿਡਾਰੀਆਂ ਦਾ ਸਕੂਲ ਪੁੱਜਣ ’ਤੇ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਜਗਮੋਹਨ ਸਿੰਘ

ਰੂਪਨਗਰ: ਸਥਾਨਕ ਨਹਿਰੂ ਸਟੇਡੀਅਮ ਰੂਪਨਗਰ ਵਿੱਚ ਕਰਵਾਏ ਗਏ ਅਥਲੈਟਿਕ ਮੁਕਾਬਲਿਆਂ ਦੌਰਾਨ ਖਾਲਸਾ ਸਕੂਲ ਰੂਪਨਗਰ ਦੇ ਵਿਦਿਆਰਥੀਆਂ ਨੇ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਸਕੂਲ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਅੰਡਰ 17 ਲੜਕਿਆਂ ਦੇ ਤੇਜ਼ ਚਾਲ 5000 ਮੀਟਰ ਵਿੱਚ ਗੁਰਕੀਰਤ ਸਿੰਘ ਨੇ ਪਹਿਲਾ, 400 ਮੀਟਰ ਰਿਲੇਅ ਦੌੜ ਵਿੱਚ ਹਰਪ੍ਰੀਤ ਸਿੰਘ ਨੇ ਦੂਜਾ, ਅੰਡਰ 19 ਤੀਹਰੀ ਛਾਲ ਰਾਜਾ ਸਿੰਘ ਨੇ ਦੂਜਾ, ਅਥਲੈਟਿਕ ਲੜਕੀਆਂ ਤੀਹਰੀ ਛਾਲ ਅਮਨਜੋਤ ਨੇ ਪਹਿਲਾ ਤੇ ਲੰਬੀ ਛਾਲ ਵਿੱਚ ਦੂਜਾ, 3000 ਮੀਟਰ ਪੈਦਲ ਚਾਲ ਲੜਕੀਆਂ ਵਿੱਚ ਅਰਸਪ੍ਰੀਤ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਤੀਹਰੀ ਛਾਲ ਵਿੱਚ ਦੂਜਾ ਅਤੇ ਸੰਤੋਸ਼ ਨੇ 1500 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਡਰ 19 ਲੜਕੀਆਂ ਦੀ 800 ਮੀਟਰ ਦੌੜ ਵਿੱਚ ਮਮਤਾ ਕੁਮਾਰੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਬਾਲਾ ਬੋਰਡ ਆਫ ਐਜੂਕੇਸ਼ਨ ਦੇ ਮੈਨੇਜਰ ਹਰਬੰਸ ਸਿੰਘ ਕੰਧੋਲਾ ਨੇ ਖਿਡਾਰੀਆਂ, ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement