ਖੇਡਾਂ ’ਚ ਮੂਨ ਲਾਈਟ ਸਕੂਲ ਦੇ ਵਿਦਿਆਰਥੀ ਛਾਏ
06:59 AM Aug 29, 2024 IST
Advertisement
ਮਾਛੀਵਾੜਾ: ਮੂਨ ਲਾਈਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਰੱਸਾਕਸ਼ੀ ਅੰਡਰ-19 ਵਰਗ ਲੜਕੇ ਤੇ ਲੜਕੀਆਂ ਦੀ ਟੀਮ ਨੇ ਜ਼ਿਲੇ ’ਚੋਂ ਦੂਸਰਾ ਸਥਾਨ ਅਤੇ ਸਕੂਲ ਦੇ ਵਿਦਿਆਰਥੀ ਪਹਿਲਵਾਨ ਜਸਵਿੰਦਰ ਸਿੰਘ ਨੇ ਕੁਸ਼ਤੀ 48 ਕਿਲੋ ਵਰਗ ’ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਸੁਰਜੀਤ ਸਿੰਘ ਬਾਜਵਾ ਨੇ ਜ਼ਿਲਾ ਪੱਧਰੀ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਅਤੇ ਡੀਪੀਈ ਕਿਰਨਜੀਤ ਸਿੰਘ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਵੀ ਦਿੱਤੀ। ਉਨ੍ਹਾਂ ਕਿਹਾ ਕਿ ਸੰਸਥਾ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕਰਦੀ ਰਹੇਗੀ। -ਪੱਤਰ ਪ੍ਰੇਰਕ
Advertisement
Advertisement
Advertisement