ਯੁਵਕ ਮੇਲੇ ’ਚ ਛਾਏ ਪੀ.ਏ.ਯੂ.ਦੇ ਵਿਦਿਆਰਥੀ
ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਫਰਵਰੀ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਰਤ ਸਰਕਾਰ ਦੇ ਖੇਡ ਅਤੇ ਯੁਵਕ ਮਾਮਲਿਆਂ ਦੇ ਮੰਤਰਾਲੇ ਅਤੇ ਭਾਰਤੀ ਯੂਨੀਵਰਸਿਟੀਆਂ ਦੀ ਐਸੋਸੀਏਸ਼ਨ ਦੇ ਸਹਿਯੋਗ ਨਾਲ 37ਵਾਂ ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਯੁਵਕ ਮੇਲਾ ਕਰਵਾਇਆ ਗਿਆ। ਇਸ ਵਿਚ ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿਚ 9 ਇਨਾਮ ਜਿੱਤੇ। ਪੀ.ਏ.ਯੂ.ਦੇ ਵਾਈਸ ਚਾਂਸਲਰ ਡਾ. ਸਤਬਿੀਰ ਸਿੰਘ ਗੋਸਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਸਖਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ.ਨਿਰਮਲ ਜੌੜਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਡਾ.ਜਸਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਸ ਸਮਾਰੋਹ ਵਿਚ ਉੱਤਰ ਭਾਰਤ ਦੀਆਂ 18 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਯੂਨੀਵਰਸਿਟੀ ਨੇ ਡਬਿੇਟ ਅਤੇ ਵਾਦ-ਵਿਵਾਦ ਵਿਚ ਦੂਜਾ ਸਥਾਨ ਹਾਸਲ ਕੀਤਾ। ਰੰਗੋਲੀ ਵਿਚ ਤੀਸਰਾ, ਕੁਇਜ਼, ਮਾਈਨ, ਪੋਸਟਰ ਬਨਾਉਣ ਅਤੇ ਮਹਿੰਦੀ ਵਿਚ ਚੌਥਾ ਸਥਾਨ ਹਾਸਲ ਕੀਤਾ। ਯੂਨੀਵਰਸਿਟੀ ਦੀ ਪੱਛਮੀ ਸਮੂਹ ਗਾਨ ਦੀ ਟੀਮ ਨੂੰ ਪੰਜਵਾਂ ਸਥਾਨ ਹਾਸਲ ਹੋਇਆ।