For the best experience, open
https://m.punjabitribuneonline.com
on your mobile browser.
Advertisement

ਆਰਪੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਛਾਏ

09:04 AM Oct 07, 2024 IST
ਆਰਪੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਛਾਏ
ਵਿਦਿਆਰਥੀਆਂ ਨੂੰ ਸਨਮਾਨਦੇ ਹੋਏ ਸਕੂਲ ਪ੍ਰਬੰਧਕ।-ਫੋਟੋ: ਸਿੰਗਲਾ
Advertisement

ਪੱਤਰ ਪ੍ਰੇਰਕ
ਸ਼ਹਿਣਾ, 6 ਅਕਤੂਬਰ
ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਖਿਡਾਰੀਆਂ ਨੇ ਜ਼ੋਨ ਪੱਧਰੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜਾਣਕਾਰੀ ਮੁਤਾਬਕ ਮਹਿਕ ਸ਼ਰਮਾ ਨੇ 100 ਮੀਟਰ ਅਤੇ 200 ਮੀਟਰ ਦੌੜ ਵਿੱਚ ਸੋਨ ਤਗਮਾ, ਰਵਿੰਦਰ ਸਿੰਘ ਨੇ 100 ਮੀਟਰ ਅਤੇ 200 ਮੀਟਰ ਦੌੜ ਵਿੱਚ ਸੋਨ ਤਗਮਾ ਅਤੇ 200 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ, ਅਵੀਰਾਜ ਸਿੰਘ ਨੇ 400 ਮੀਟਰ ਦੌੜ ਵਿੱਚ ਸੋਨ ਤਗਮਾ ਜਿੱਤਿਆ। ਸਕੂਲ ਦੀ ਰੱਸਾਕਸ਼ੀ ਟੀਮ ’ਚ ਅਭਿਰਾਜ ਸਿੰਘ, ਰਵਿੰਦਰ ਸਿੰਘ, ਤਨਵੀਰ ਸ਼ਰਮਾ, ਸਿਕੰਦਰ ਸਿੰਘ, ਕਸ਼ਅਪ ਸ਼ਰਮਾ, ਗੁਰਜਿੰਦਰ ਸਿੰਘ, ਗੁਰਜੋਤ ਸਿੰਘ, ਨਿਸ਼ਾਨਵੀਰ ਸਿੰਘ, ਵਰਿੰਦਰ ਸਿੰਘ ਤੇ ਹੁਸਨਦੀਪ ਸਿੰਘ ਨੇ ਚਾਂਦੀ ਦੇ ਤਗਮੇ ਜਿੱਤਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਅਨੁਜ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਸ਼ਾਸਨ ਨੇ ਸ਼ਾਨਦਾਰ ਪ੍ਰਦਰਸ਼ਨ ’ਤੇ ਸਰੀਰਕ ਸਿੱਖਿਆ ਅਧਿਆਪਕ ਰਵਿੰਦਰ ਸਿੰਘ ਅਤੇ ਅਕਸ਼ਰਾ ਰਾਣੀ ਨੂੰ ਵਧਾਈ ਦਿੱਤੀ। ਸਕੂਲ ਦੇ ਚੇਅਰਮੈਨ ਪਵਨ ਧੀਰ ਅਤੇ ਡਾਇਰੈਕਟਰ ਉਰਮਿਲਾ ਧੀਰ ਨੇ ਬੱਚਿਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਦੀ ਹੌਸਲਾਅਫ਼ਜਾਈ ਕੀਤੀ।

Advertisement

Advertisement
Advertisement
Author Image

Advertisement