ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਨਮਤੀ ਸਕੂਲ ਦੇ ਵਿਦਿਆਰਥੀ ਤਹਿਸੀਲ ’ਚੋਂ ਮੋਹਰੀ

08:37 AM May 04, 2024 IST
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਤੇ ਸਕੂਲ ਸਟਾਫ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 3 ਮਈ
ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ’ਚ ਸਫ਼ਲਤਾ ਦੇ ਝੰਡੇ ਗੱਡੇ ਹਨ। ਸਕੂਲ ਦੇ ਹੋਣਹਾਰ ਵਿਦਿਆਰਥੀ ਤਨਵੀਰ ਸਿੰਘ ਨੇ 586/600 ਅੰਕਾਂ ਨਾਲ ਜਗਰਾਉਂ ਤਹਿਸੀਲ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਵਿਦਿਆਰਥਣ ਏਕਮਜੋਤ ਕੌਰ ਨੇ 582 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਇਸੇ ਲੜੀ ‘ਚ ਸਨੇਹਾ ਕੁਮਾਰੀ ਨੇ 96.5 ਫ਼ੀਸਦ ਅੰਕ ਹਾਸਲ ਕਰ ਕੇ ਸਕੂਲ ’ਚੋਂ ਤੀਜਾ ਸਥਾਨ ਹਾਸਲ ਕੀਤਾ। ਜਸਲੀਨ ਕੌਰ ਨੇ 95.67 ਫ਼ੀਸਦੀ ਅੰਕਾਂ ਨਾਲ ਚੌਥਾ ਅਤੇ ਗੌਰੇਸ਼ ਕੁਮਾਰ ਨੇ 94.5 ਫ਼ੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਹਾਸਲ ਕੀਤਾ।
ਸਕੂਲ ਡਾਇਰੈਕਟਰ ਸ਼ਸ਼ੀ ਜੈਨ ਤੇ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਕੁੱਲ 130 ਵਿਦਿਆਰਥੀਆਂ ’ਚੋਂ 23 ਵਿਦਿਆਰਥੀ 90 ਫ਼ੀਸਦੀ ਤੋਂ ਉੱਪਰ ਅਤੇ 34 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਹਾਸਲ ਕੀਤੇ ਹਨ। ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਸੈਕਟਰੀ ਮਹਾਵੀਰ ਜੈਨ ਆਦਿ ਦੀ ਹਾਜ਼ਰੀ ’ਚ ਸਨਮਾਨਿਆ ਗਿਆ।

Advertisement

Advertisement
Advertisement