ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੰਕਰਦਾਸ ਸਕੂਲ ਦੇ ਵਿਦਿਆਰਥੀ ਛਾਏ

07:57 AM Jul 05, 2024 IST
ਵਿਦਿਆਰਥੀਆਂ ਨਾਲ ਦਿਖਾਈ ਦੇ ਰਹੇ ਸਕੂਲ ਪ੍ਰਬੰਧਕ।-ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 4 ਜੁਲਾਈ
ਸ੍ਰੀ ਸ਼ੰਕਰਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਪ੍ਰੀਖਿਆ 2023-24 ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਸੰਸਥਾ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਨਿਰੰਜਨ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਕਰਨ ਕੁਮਾਰ, ਰਾਜੀਵ ਕੁਮਾਰ ਅਤੇ ਮੁਹੰਮਦ ਕੈਫ ਨੇ ਸਕਾਲਰਸ਼ਿਪ ਪ੍ਰੀਖਿਆ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਜਿਨ੍ਹਾਂ ਨੂੰ ਸਰਕਾਰ ਵੱਲੋਂ ਲਗਾਤਾਰ 4 ਸਾਲ 12 ਹਜ਼ਾਰ ਰੁਪਏ ਪ੍ਰਤੀ ਸਾਲ ਮਿਲਦੇ ਰਹਿਣਗੇ। ਇਸ ਮੌਕੇ ਸ਼੍ਰੇਣੀ ਇੰਚਾਰਜ ਨਵਨੀਤ ਕੌਰ, ਲੈਕਚਰਾਰ ਕੰਵਲਜੀਤ ਵਰਮਾ, ਨਿਰਮਲ ਸਿੰਘ, ਮੀਨਾਕਸ਼ੀ ਸ਼ਰਮਾ ਅਤੇ ਮਾ. ਕੁਲਦੀਪ ਸਿੰਘ ਮੌਜੂਦ ਸਨ।

Advertisement

Advertisement
Advertisement