ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਤਲੁਜ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿੱਚ ਮਾਰੀਆਂ ਮੱਲਾਂ

08:49 AM Aug 23, 2024 IST
ਬਲਾਕ ਪੱਧਰੀ ਖੇਡਾਂ ਦੇ ਜੇਤੂ ਵਿਦਿਆਰਥੀ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨਾਲ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 22 ਅਗਸਤ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ਵਿੱਚ ਮੱਲਾਂ ਮਾਰੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਹੈਂਡਬਾਲ ਮੁਕਾਬਲੇ ਅੰਡਰ-19 ,ਅੰਡਰ-17 ਤੇ ਅੰਡਰ 14 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਖੋ-ਖੋ ਅੰਡਰ-19 ਵਿੱਚ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਖੋ-ਖੋ ਮੁਕਾਬਲਿਆਂ ਵਿੱਚ ਵੀ ਲੜਕੀਆਂ ਦੀ ਅੰਡਰ-17 ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜੇਤੂ ਖਿਡਾਰੀਆਂ ਨੂੰ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾਲ ਉਨ੍ਹਾਂ ਦੀ ਸਰੀਰਕ ਤੰਦਰੁਸਤੀ ਬਣੀ ਰਹਿੰਦੀ ਹੈ ਤੇ ਉਨ੍ਹਾਂ ਵਿੱਚ ਅਨੁਸ਼ਾਸਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਖੇਡਾਂ ਨੂੰ ਅਨਿੱਖੜਵਾਂ ਅੰਗ ਬਣਾਉਣ ’ਤੇ ਜਿੱਤ ਹਾਰ ਦੀ ਪ੍ਰਵਾਹ ਨਾ ਕਰਦੇ ਹੋਏ ਪੂਰੀ ਲਗਨ ਤੇ ਮਿਹਨਤ ਨਾਲ ਖੇਡਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਡਾ. ਘੁੰਮਣ ਨੇ ਵਿਦਿਆਰਥੀਆਂ ਦੀ ਜਿੱਤ ਦੇ ਸਿਹਰਾ ਕੋਚ ਤੇ ਉਨ੍ਹਾਂ ਦੇ ਮਾਪਿਆਂ ਦੇ ਸਿਰ ਬੰਨ੍ਹਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀ ਤੇ ਸਟਾਫ ਮੌਜੂਦ ਸੀ।

Advertisement

Advertisement
Advertisement