ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਲਈ ਤਿੰਨ ਸਕੂਲਾਂ ਦੇ ਵਿਦਿਆਰਥੀ ਚੁਣੇ
ਪੱਤਰ ਪ੍ਰੇਰਕ
ਬਠਿੰਡਾ, 23 ਜੁਲਾਈ
ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਹਾਈ ਸਕੂਲ ਬੱਲੂਆਣਾ ਦੇ ਸੱਤ ਵਿਦਿਆਰਥੀਆਂ ਦੀ ਚੋਣ ਮੈਰੀਟੋਰੀਅਸ ਸਕੂਲ ਲਈ ਹੋਈ ਹੈ। ਇਨ੍ਹਾਂ ਵਿੱਚ ਜਸਪ੍ਰੀਤ ਕੌਰ, ਅਮਨਪ੍ਰੀਤ ਕੌਰ, ਨਿਰਮਲਜੋਤ ਕੌਰ, ਕਮਲਦੀਪ ਕੌਰ, ਨਵਦੀਪ ਸਿੰਘ, ਤੁਸ਼ਾਰ ਸ਼ਰਮਾ ਤੇ ਗੁਰਬਿੰਦ ਸਿੰਘ ਦੇ ਨਾਂ ਸ਼ਾਮਲ ਹਨ ਜਨਿ੍ਹਾਂ ਚੰਗੇ ਨੰਬਰ ਲੈ ਕੇ ਸਕੂਲ ਤੇ ਮਾਪਿਆਂ ਦਾ ਨਾਂ ਚਮਕਾਇਆ ਹੈ। ਸਕੂਲ ਦੇ ਐੱਮਡੀ ਰੋਹਿਤ ਸ਼ਰਮਾ ਤੇ ਪ੍ਰਿੰਸੀਪਲ ਸੁਖਜੀਤ ਕੁਮਾਰੀ ਨੇ ਬੱਚਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।
ਸ਼ਹਿਣਾ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਪੁਰਾ ਦੀਆਂ ਚਾਰ ਵਿਦਿਆਰਥਣਾਂ ਦੀ ਮੈਰੀਟੋਰੀਅਸ ਸਕੂਲ ਵਿੱਚ ’ਚ ਦਾਖਲੇ ਲਈ ਚੋਣ ਹੋਈ ਹੈ। ਵਿਦਿਆਰਥਣਾਂ ਸਤਵੀਰ ਕੌਰ ਪੁੱਤਰੀ ਬਿੰਦਰ ਸਿੰਘ, ਸ਼ਰਨਜੀਤ ਕੌਰ ਪੁੱਤਰੀ ਮਨਜੀਤ ਸਿੰਘ, ਜਸਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਤੇ ਰਜ਼ੀਆ ਪੁੱਤਰ ਸਦੀਕ ਮੁਹੰਮਦ ਨੇ ਪੇਪਰ ਪਾਸ ਕਰ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਵਿਦਿਆਰਥਣਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
ਇਸੇ ਤਰ੍ਹਾਂ ਸ਼ਹੀਦ ਅਮਰਜੀਤ ਸਿੰਘ ਸਰਕਾਰੀ ਹਾਈ ਉਗੋਕੇ ਦੇ ਛੇ ਵਿਦਿਆਰਥੀ ਵੀ ਮੈਰੀਟੋਰੀਅਸ ਸਕੂਲ ਵਿੱਚ ਦਾਖ਼ਲੇ ਲਈ ਚੁਣੇ ਗਏ ਹਨ। ਅਧਿਆਪਕ ਮਨਦੀਪ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਮੈਡੀਕਲ ਅਤੇ ਨਾਨ-ਮੈਡੀਕਲ ਦੀ ਦੋ ਸਾਲ ਦੀ ਪੜ੍ਹਾਈ ਮੁਫ਼ਤ ਕਰਵਾਈ ਜਾਵੇਗੀ।