ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਦੇ ਪੇਂਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ

08:46 AM Jul 12, 2024 IST
ਸਰਕਾਰੀ ਸਕੂਲ ਬਾਦਸ਼ਾਹਪੁਰ ਵਿੱਚ ਬੂਟੇ ਲਾਉਣ ਮੌਕੇ ਵਿਦਿਆਰਥੀ।

ਪੱਤਰ ਪ੍ਰੇਰਕ
ਬਾਦਸ਼ਾਹਪੁਰ, 11 ਜੁਲਾਈ
ਸਵੱਛ ਭਾਰਤ ਪੰਦਰਵਾੜੇ ਤਹਿਤ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਸ਼ਾਹਪੁਰ ਵਿੱਚ ਪੇਂਟਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਾਤਾਵਰਨ ਦੀ ਸ਼ੁੱਧਤਾ ਲਈ ਸਕੂਲ ਵਿੱਚ ਬੂਟੇ ਵੀ ਲਾਏ ਗਏ।
ਸਕੂਲ ਇੰਚਾਰਜ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਵਧ ਰਹੀ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪਾਣੀ ਦੀ ਬੱਚਤ ਕਰਨ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਦਰੱਖਤਾਂ ਨਾਲ ਹੀ ਵਾਤਾਵਰਨ ਸ਼ੁੱਧ ਰਹਿ ਸਕਦਾ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਪਾਈਪਲਾਈਨ ਦੇ ਅਪਰੇਸ਼ਨਲ ਮੈਨੇਜਰ ਸਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਸਫਾਈ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ
ਸਾਫ ਸੁਥਰੇ ਰਹਿਣ ਅਤੇ ਆਲੇ ਦੁਆਲੇ ਨੂੰ ਸਾਫ ਰੱਖਣ ਲਈ ਪ੍ਰੇਰਿਆ। ਇਸ ਮੌਕੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭੀਮ ਚੰਦ, ਮਨਜਿੰਦਰ ਸਿੰਘ, ਗੁਰਪਾਲ ਸਿੰਘ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਰਵਿੰਦਰ ਸਿੰਘ, ਨਿਰਮਲ ਕੁਮਾਰ ਸ਼ਰਮਾ ਤੇ ਕਰਮਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement