ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹਿੱਸਾ ਲੈਣ: ਹਡਾਣਾ

11:04 AM Dec 21, 2023 IST
ਜੇਤੂਆਂ ਨੂੰ ਸਨਮਾਨਦੇ ਹੋਏ ਰਣਜੋਧ ਸਿੰਘ ਹਡਾਣਾ ਤੇ ਡਾਇਰੈਕਟਰ ਭੁਪਿੰਦਰ ਸਿੰਘ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ੍ਹ, 20 ਦਸੰਬਰ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇਵੀਗੜ੍ਹ ਵਿੱਚ ਤਿੰਨ ਦਿਨਾਂ ਸਾਲਾਨਾ ਖੇਡ ਸਮਾਗਮ ਦਾ ਆਗ਼ਾਜ਼ ਪੂਰੇ ਜ਼ੋਰ-ਸ਼ੋਰ ਨਾਲ ਮਾਰਚ ਪਾਸਟ ਨਾਲ ਕੀਤਾ ਗਿਆ। ਖੇਡ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਸੂਬਾ ਸਕੱਤਰ ਆਮ ਆਦਮੀ ਪਾਰਟੀ ਰਣਜੋਧ ਸਿੰਘ ਹਡਾਣਾ ਨੇ ਕੀਤੀ। ਇਸ ਸਮਾਗਮ ਵਿੱਚ ਪ੍ਰੀ-ਪ੍ਰਾਇਮਰੀ ਵਿੰਗ ਦੇ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਮਾਗਮ ਵਿੱਚ 50 ਮੀਟਰ ਦੌੜ, ਬਾਲ ਬੈਲੇਂਸਿੰਗ ਦੌੜ, ਬਾਲ ਪਿੱਕ ਰੇਸ, ਟੁਆਏ ਹੰਟ, ਹਰਡਲ ਰੇਸ ਆਦਿ ਖੇਡਾਂ ਹੋਈਆਂ।
ਇਸ ਮੌਕੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਖੇਡ ਸਮਾਗਮ ਦੀ ਸ਼ੁਰੂਆਤ ਕਰਵਾਉਣ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵੱਧ ਤੋਂ ਵੱਧ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਵੱਡੀ ਤਾਦਾਦ ’ਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰੈਜੀਡੈਂਟ ਮੈਡਮ ਰਵਿੰਦਰ ਕੌਰ, ਪ੍ਰਿੰਸੀਪਲ ਤਰਨਦੀਪ ਕੌਰ ਅਕਾਦਮਿਕ ਡਾਇਰੈਕਟਰ ਮੈਡਮ ਤੇਜਿੰਦਰ ਕੌਰ ਨੇ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਇੰਸਪੈਕਟਰ ਕੁਲਵਿੰਦਰ ਸਿੰਘ, ਐੱਸ.ਐੱਚ.ਓ. ਜੁਲਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਯਸ਼ਪਾਲ ਖੰਨਾ, ਕਾਮਰੇਡ ਰਮੇਸ਼ ਆਜ਼ਾਦ, ਹਰਜੀਤ ਸਿੰਘ, ਜਸਵਿੰਦਰ ਸਿੰਘ, ਗੁਰਚਰਨ ਸਿੰਘ ਖਾਲਸਾ, ਕੁਲਦੀਪ ਕਾਲੜਾ, ਸਤਨਾਮ ਸਿੰਘ ਗੁਥਮੜਾ, ਕੁਲਬੀਰ ਸਿੰਘ ਜੈਲਦਾਰ, ਵਿਨੋਦ ਕੁਮਾਰ ਤਨੇਜਾ ਆਦਿ ਨੇ ਵੀ ਸ਼ਿਰਕਤ ਕੀਤੀ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਤਕਸੀਮ ਵੀ ਕੀਤੇ ਗਏ।

Advertisement

Advertisement
Advertisement