ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਨੇ ਹਰਿਆਲੀ ਮੁਹਿੰਮ ’ਚ ਹਿੱਸਾ ਲਿਆ

07:41 AM Jul 19, 2023 IST
ਮਿਸ਼ਨ ਹਰਿਆਲੀ ਮੁਹਿੰਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ। -ਫੋਟੋ: ਹਰਦੀਪ ਸਿੰਘ

ਫਤਿਹਗੜ੍ਹ ਪੰਜਤੂਰ: ਇੱਥੋ ਦੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਬਿ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸਕੂਲ ਕੈਪਸ ਵਿਚ, ਆਪਣੇ ਘਰਾਂ ਅਤੇ ਆਪਣੇ ਆਲੇ-ਦੁਆਲੇ ਵੱਖ-ਵੱਖ ਤਰ੍ਹਾਂ ਦੇ ਦਵਾਈਆਂ ਵਾਲੇ, ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ। ਇਸ ਮਿਸ਼ਨ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਈ-ਸਰਟੀਫਿਕੇਟ ਵੀ ਦਿੱਤੇ ਗਏ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਫਾਊਂਡੇਸ਼ਨ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Tags :
ਹਰਿਆਲੀਹਿੱਸਾ:ਮੁਹਿੰਮਵਿਦਿਆਰਥੀਆਂ
Advertisement