ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਵਿੱਚ ਵਿਦਿਆਰਥੀਆਂ ਨੇ ਪੌਦੇ ਲਾਏ

08:03 AM Jul 20, 2024 IST
ਸਕੂਲ ਵਿੱਚ ਪੌਦੇ ਲਾਉਂਦੇ ਹੋਏ ਵਿਦਿਆਰਥੀ ਅਤੇ ਅਧਿਆਪਕ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 19 ਜੁਲਾਈ
ਇੱਥੇ ਅੱਜ ਬ੍ਰੀਲਿਅੰਟ ਮਾਈਂਡ ਆਰੀਅਨ ਪਬਲਿਕ ਸਕੂਲ ਵਿੱਚ ਗਰੀਨ ਡੇਅ ਮਨਾਇਆ ਗਿਆ। ਇਸ ਮੌਕੇ ਨਰਸਰੀ ਕਲਾਸ ਦੇ ਬੱਚਿਆਂ ਨੇ ਸਕੂਲ ਦੇ ਵਿਹੜੇ ਵਿੱਚ ਪੌਦੇ ਲਾਏ। ਸਕੂਲ ਪ੍ਰਿੰਸੀਪਲ ਆਸ਼ਿਮਾ ਬੱਤਰਾ ਨੇ ਬੱਚਿਆਂ ਨੂੰ ਪੌਦੇ ਲਾਉਣ ਦੇ ਮਹੱਤਵ ਬਾਰੇ ਦੱਸਿਆ ਕਿ ਕਿਵੇਂ ਪੌਦੇ ਲਗਾ ਕੇ ਵਾਤਾਵਰਨ ਨੂੰ ਸਾਫ ਅਤੇ ਸੁਰੱਖਿਅਤ ਰੱਖਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੌਦਿਆਂ ਤੋਂ ਬਿਨਾ ਧਰਤੀ ’ਤ ਮਨੁੱਖ ਦਾ ਜੀਵਨ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਲਾਏ ਗਏ ਪੌਦੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਤੋਹਫੇ ਸਾਬਤ ਹੋਣਗੇ। ਇਸ ਮੌਕੇ ਨਰਸਰੀ ਕਲਾਸ ਦੇ ਬੱਚੇ ਹਰੇ ਰੰਗ ਦੇ ਪਹਿਰਾਵੇ ਵਿੱਚ ਆਏ ਸਨ। ਅਧਿਆਪਕਾਂ ਨੇ ਬੱਚਿਆਂ ਤੋਂ ਪੱਤਿਆਂ ਰਾਹੀਂ ਕਰਾਫਟ ਬੁਕ ਵਿਚ ਪੇਂਟਿੰਗ ਗਤੀਵਿਧੀ ਵੀ ਕਰਵਾਈ। ਸਕੂਲ ਕੋਆਰਡੀਨੇਟਰ ਸੰਗੀਤਾ ਕੰਬੋਜ ਨੇ ਕਿਹਾ ਕਿ ਪੌਦਿਆਂ ਨਾਲ ਹੀ ਹਵਾ ਪ੍ਰਦੂਸ਼ਣ ਦੂਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਆਪਣੇ ਜਨਮ ਦਿਨ ’ਤੇ ਇਕ ਪੌਦਾ ਜ਼ਰੂਰ ਲਾਉਣਾ ਚਾਹੀਦਾ ਹੈ। ਅੱਜ ਮਨੁੱਖ ਨੇ ਆਪਣੇ ਸੁਆਰਥ ਲਈ ਰੁੱਖਾਂ ਦੀ ਅੰਨ੍ਹੇਵਾਹ ਕਟਾਈ ਕਰ ਕੇ ਵਾਤਾਵਰਨ ਨੂੰ ਪਲੀਤ ਕਰ ਦਿੱਤਾ ਹੈ। ਜੇ ਰੁੱਖ ਲਾ ਕੇ ਉਨ੍ਹਾਂ ਦੀ ਸੰਭਾਲ ਨਾ ਕੀਤੀ ਗਈ ਤਾਂ ਧਰਤੀ ’ਤੇ ਕਿਸੇ ਵੀ ਜੀਵ ਦਾ ਰਹਿਣਾ ਮੁਸ਼ਕਿਲ ਹੋ ਜਾਏਗਾ। ਇਸ ਮੌਕੇ ਜੋਤਿਕਾ, ਸਲੋਨੀ, ਦੀਪਕਾ, ਸਵੀਟੀ ਤੇ ਹੋਰ ਹਾਜ਼ਰ ਸਨ।

Advertisement

ਪੌਦਿਆਂ ਦੇ ਮਹੱਤਵ ਬਾਰੇ ਜਾਗਰੂਕ ਕੀਤਾ

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਸਤਲੁਜ ਸੀਨੀਅਰ ਸੰਕੈਡਰੀ ਸਕੂਲ ਵਿੱਚ ਅੱਜ ਲਗਪਗ 150 ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਪੌਦੇ ਲਾਏ ਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਅਹਿਦ ਵੀ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਆਰ.ਐੱਸ ਘੁੰਮਣ ਨੇ ਵਿਦਿਆਰਥੀਆਂ ਨੂੰ ਰੁੱਖਾਂ ਦੇ ਮਹੱਤਵ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਤੇ ਇਨ੍ਹਾਂ ਤੋਂ ਬਿਨਾ ਧਰਤੀ ’ਤੇ ਜੀਵਨ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਰੁੱਖਾਂ ਦੀ ਘਾਟ ਕਰਨ ਵਾਤਾਵਰਨ ਪਲੀਤ ਹੋ ਰਿਹਾ ਹੈ ਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲ ਰਹੀਆਂ ਹਨ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਜਨਮ ਦਿਨ ਅਤੇ ਹੋਰ ਖੁਸ਼ੀਆਂ ਦੇ ਮੌਕਿਆਂ ’ਤੇ ਪੌਦੇ ਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਵੀਰੇਂਦਰ ਸਿੰਘ, ਮਨੋਜ ਭਸੀਨ, ਮਨਦੀਪ ਕੁਮਾਰ, ਅੰਜਨਾ, ਦਿਨੇਸ਼ ਕੁਮਾਰੀ, ਮੇਹੁਲ ਗੋਇਲ ਤੇ ਹੋਰ ਹਾਜ਼ਰ ਸਨ।

Advertisement
Advertisement
Advertisement