ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਨੇ ਹਰਿਮੰਦਰ ਸਾਹਿਬ ਵਿਖੇ ਸੇਵਾ ਕੀਤੀ

10:55 AM Jun 26, 2024 IST

ਭਗਤਾ ਭਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਵਿਰਸੇ ਅਤੇ ਨਿਸ਼ਕਾਮ ਸੇਵਾ ਭਾਵਨਾ ਨਾਲ ਜੋੜਨ ਲਈ ਵਿਸ਼ੇਸ ਉਪਰਾਲਾ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸ਼੍ਰੋਮਣੀ ਕਮੇਟੀ ਅਧੀਨ ਆਉਂਦੀਆਂ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜੂਨ ਦੀਆਂ ਚੱਲ ਰਹੀਆਂ ਛੁੱਟੀਆਂ ਦੌਰਾਨ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਮੁਹਿੰਮ ਤਹਿਤ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਦੇ 22 ਵਿਦਿਆਰਥੀ, ਟੀਚਿੰਗ ਤੇ ਨਾਨ ਟੀਚਿੰਗ ਸਟਾਫ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਉਥੇ ਆ ਰਹੀ ਸੰਗਤ ਦੀ ਸਹੂਲਤ ਲਈ ਸੇਵਾ ਕੀਤੀ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ

Advertisement

Advertisement
Advertisement