ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਗਾ ਦੇ ਸਕੂਲਾਂ ’ਚ ਹੋਣਗੇ ਵਿਦਿਆਰਥੀ ਹੁਨਰ ਖੋਜ ਮੁਕਾਬਲੇ

07:58 AM Aug 21, 2024 IST
ਪੋਸਟਰ ਜਾਰੀ ਕਰਦੇ ਹੋਏ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਤੇ ਅਕੈਡਮੀ ਪ੍ਰਬੰਧਕ।

ਮਹਿੰਦਰ ਸਿੰਘ ਰੱਤੀਆਂ
ਮੋਗਾ, 20 ਅਗਸਤ
ਇੱਥੇ ਸਹੋਦੇਯ ਅਤੇ ਪੋਟੈਂਸੀਆ ਅਕੈਡਮੀ ਨੇ ਸਕੂਲ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਹੋਰ ਨਿਖਾਰਨ ਦਾ ਉਪਰਾਲਾ ਕੀਤਾ ਹੈ। ਇੱਥੇ ਜ਼ਿਲ੍ਹੇ ਦੇ ਸਰਕਾਰੀ ਅਤੇ ਗ਼ੈਰ-ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਦੀ ਖੋਜ ਲਈ ਮੁਕਾਬਲਿਆਂ ਦੀ ਸ਼ੁਰੂਆਤ ਸਥਾਨਕ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਤੇ ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਤੇ ਅਕੈਡਮੀ ਪ੍ਰਬੰਧਕਾਂ ਨੇ ਪੋਸਟਰ ਰਿਲੀਜ਼ ਕਰ ਕੇ ਕੀਤੀ। ਅਦਾਰਾ ‘ਪੰਜਾਬੀ ਟ੍ਰਿਬਿਊਨ’ ਇਸ ਮੁਕਾਬਲੇ ਦਾ ਮੀਡੀਆ ਪਾਰਟਨਰ ਹੈ।
ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਬਲਜੀਤ ਸਿੰਘ ਚਾਨੀ ਨੇ ਸਹੋਦੇਯ ਅਤੇ ਪੋਟੈਂਸੀਆ ਅਕੈਡਮੀ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਹੁਨਰ ਨੂੰ ਪਛਾਣ ਕੇ ਇਸ ਨੂੰ ਨਿਖਾਰਨ ਲਈ ਮੁਕਾਬਲਿਆਂ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ।
ਇਸ ਮੌਕੇ ਅਕੈਡਮੀ ਦੀ ਪ੍ਰਧਾਨ ਡਾ. ਹਿਮਾਲਿਆ ਰਾਣੀ ਨੇ ਸਾਰੇ ਸਕੂਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੂਲ ਦੇ ਵਿਦਿਆਰਥੀਆਂ ਦੀ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ। ਅਕੈਡਮੀ ਡਾਇਰੈਕਟਰ ਸੁਖਦਵਿੰਦਰ ਸਿੰਘ ਕੋੜਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਚੰਗੇ ਕਾਲਜ ਵਿੱਚ ਦਾਖ਼ਲਾ ਲੈਣ ਲਈ ਬਹੁਤ ਜ਼ਰੂਰੀ ਹਨ।
ਇਸ ਮੌਕੇ ਈਵੈਂਟ ਆਰਗਨਾਈਜ਼ਰ ਰਾਕੇਸ਼ ਗੋਸਵਾਮੀ, ਈਵੈਂਟ ਮੈਨੇਜਰ ਸੰਦੀਪ ਗੋਡਿਆਲ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ 7ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀ ਪੇਪਰ ਦੇ ਮਾਧਿਅਮ ਨਾਲ ਭਾਗ ਲੈ ਸਕਦੇ ਹਨ। ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਆ ਜਾਵੇਗਾ। ਮੁਕਾਬਲੇ ਸੀਬੀਐੱਸਈ, ਆਈਸੀਐੱਸਸੀ ਅਤੇ ਪੀਐਸਈਬੀ ਬੋਰਡ ਦੇ ਵਿਦਿਆਰਥੀਆਂ ਵਿਚਕਾਰ ਹੋਣਗੇ। ਇਹ ਮੁਕਾਬਲਾ ਸਬੰਧਤ ਸਕੂਲਾਂ ਵਿੱਚ ਹੀ ਹੋਵੇਗਾ। ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਿੱਚ ਤਗ਼ਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਆ ਜਾਵੇਗਾ। ਜ਼ਿਲ੍ਹਾ ਪੱਧਰੀ ਜੇਤੂ ਵਿਦਿਆਰਥੀਆਂ ਨੂੰ ਐਵਾਰਡ ਪ੍ਰੋਗਰਾਮ ਦੌਰਾਨ ਇਨਾਮ, ਟਰਾਫੀ, ਸਕਾਲਰਸ਼ਿਪ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਆ ਜਾਏਗਾ। ਮੋਹਰੀ ਵਿਦਿਆਰਥੀਆਂ ਦੇ ਆਧਾਰ ’ਤੇ ਸਕੂਲ ਨੂੰ ਗੁਰੂਕੁਲ ਐਵਾਰਡ ਨਾਲ ਸਨਮਾਨਿਆ ਜਾਵੇਗਾ।

Advertisement

Advertisement