ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਲਜ ਵਿੱਚ ਵਿਦਿਆਰਥੀਆਂ ਨੇ ਸੱਭਿਆਚਾਰਕ ਰੰਗ ਬਿਖੇਰੇ

06:59 AM Apr 26, 2024 IST
ਸ਼ਿਵਮ ਕਾਲਜ ਵਿੱਚ ਗਿੱਧਾ ਪਾਉਂਦੀਆਂ ਹੋਈਆਂ ਵਿਦਿਆਰਥਣਾਂ।

ਪੱਤਰ ਪ੍ਰੇਰਕ
ਲਹਿਰਾਗਾਗਾ, 25 ਅਪਰੈਲ
ਇੱਥੇ ਸ਼ਿਵਮ ਕਾਲਜ ਆਫ ਐਜੂਕੇਸ਼ਨ ਖੋਖਰ ਕਲਾਂ ਦੇ ਬੀ.ਐੱਡ ਅਤੇ ਐੱਮ.ਐੱਡ ਦੇ ਦੂਸਰੇ ਸਮੈਸਟਰ ਦੇ ਵਿਦਿਆਰਥੀਆਂ ਵੱਲੋਂ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੂੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਅਨਿਲ ਕੁਮਾਰ ਗਰਗ ਤੇ ਕਾਲਜ ਦੇ ਪ੍ਰਧਾਨ ਰਾਹੁਲ ਗਰਗ ਵੱਲੋਂ ਸ਼ਮ੍ਹਾਂ ਰੌਸਮ ਕਰ ਕੇ ਕੀਤੀ।
ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਕੁਸ਼ੱਲਿਆ ਦੇਵੀ ਤੇ ਨਰਾਇਣ ਰਮਾ ਜੀ ਐਸ.ਡੀ.ਓ ਲਹਿਰਾਗਾਗਾ ਨੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਐੱਸ.ਡੀ.ਓ ਪਹੁੰਚੇ। ਇਸ ਮੌਕੇ ਕਾਲਜ ਦੇ ਪ੍ਰਧਾਨ ਰਾਹੁਲ ਗਰਗ ਤੇ ਸਮੂਹ ਸਟਾਫ ਵੱਲੋਂ ਉਨ੍ਹਾਂ ਨੂੰ ਐਵਾਰਡ ਦੇ ਕੇ ਸਨਮਾਨਤ ਕੀਤਾ। ਇਸ ਪਾਰਟੀ ਵਿੱਚ ਵਿਦਿਆਰਥੀਆਂ ਵੱਲੋ ਭੰਗੜਾ, ਗਿੱਧਾ, ਡਾਂਸ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਕਾਲਜ ਦੇ ਚੇਅਰਮੈਨ ਅਨਿਲ ਕੁਮਾਰ ਗਰਗ ਨੇ ਭਵਿੱਖ ਵਿੱਚ ਚੰਗਾ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਦੇ ਅਕੈਡਮਿਕ ਡਾਇਰੈਕਟਰ ਰਮਨਦੀਪ ਕੌਰ ਅਤੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

Advertisement

Advertisement
Advertisement