ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਾਨ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਵਿਦਿਆਰਥੀ: ਪੁਰੋਹਿਤ

08:41 AM Feb 02, 2024 IST
ਚੰਡੀਗੜ੍ਹ ਰਾਜ ਭਵਨ ਵਿਚ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਰਾਜਪਾਲ ਬੀ ਐਲ ਪੁਰੋਹਿਤ।

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 1 ਫਰਵਰੀ
ਸੁਸਾਇਟੀ ਫ਼ਾਰ ਐਂਪਾਵਰਮੈਂਟ ਆਫ਼ ਡਿਸਅਡਵਾਂਟੇਜ ਟੇਲੈਂਟਿਡ ਯੂਥ ਵਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ 300 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਦਾ ਕੀਤੀ। ਇਨ੍ਹਾਂ 300 ਵਿੱਚੋਂ ਕੁੱਲ 75 ਵਿਦਿਆਰਥੀ ਚੰਡੀਗੜ੍ਹ ਅਤੇ 225 ਪੰਜਾਬ ਦੇ ਹਨ। ਚੰਡੀਗੜ੍ਹ ਦੇ ਇਨ੍ਹਾਂ 75 ਵਿਦਿਆਰਥੀਆਂ ਵਿੱਚ 25 ਵਿਦਿਆਰਥੀ ਦਸਵੀਂ ਜਮਾਤ ਦੇ ਟਾਪਰ ਸਨ ਅਤੇ 50 ਵਿਦਿਆਰਥੀ ਅੱਠਵੀਂ ਜਮਾਤ ਦੇ ਟਾਪਰ ਸਨ। ਇਸ ਮੌਕੇ ਸਿੱਖਿਆ ਸਕੱਤਰ ਹਰਗੁਣਜੀਤ ਕੌਰ, ਡਾਇਰੈਕਟਰ ਸਕੂਲ ਐਜੂਕੇਸ਼ਨ ਐਚ.ਪੀ.ਐਸ ਬਰਾੜ ਤੇ ਪੰਜਾਬ ਦੇ ਅਧਿਕਾਰੀ ਹਾਜ਼ਰ ਸਨ। ਸ੍ਰੀ ਪੁਰੋਹਿਤ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਜੀਵਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਾਹਿਤ ਵਿੱਚ ਨੋਬਲ ਪੁਰਸਕਾਰ ਜੇਤੂ ਅਰਨੈਸਟ ਮਿਲਰ ਹੈਮਿੰਗਵੇ ਦੀ ਪ੍ਰੇਰਨਾਦਾਇਕ ਕਹਾਣੀ ਸਾਂਝੀ ਕੀਤੀ, ਜਿਸ ਨੇ ਆਪਣੇ ਧਿਆਨ ਕੇਂਦਰਿਤ ਕਰ ਕੇ ਅਤੇ ਅਭਿਆਸ ਨਾਲ ਸਿਖਰਲੇ ਸਨਮਾਨ ਪ੍ਰਾਪਤ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਮਹਾਨ ਸ਼ਖਸੀਅਤਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਸਲਾਹ ਦਿੱਤੀ। ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ 10000 ਰੁਪਏ ਦਾ ਨਕਦ ਇਨਾਮ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ 5000 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਰਾਜ ਭਵਨ ਦਾ ਦੌਰਾ ਕਰਵਾਇਆ ਗਿਆ।

Advertisement

Advertisement