For the best experience, open
https://m.punjabitribuneonline.com
on your mobile browser.
Advertisement

ਵਿਦਿਆਰਥੀਆਂ ਨੇ ਨਸ਼ੇ ਨਾ ਕਰਨ ਦੀ ਸਹੁੰ ਚੁੱਕੀ

10:01 AM Aug 14, 2024 IST
ਵਿਦਿਆਰਥੀਆਂ ਨੇ ਨਸ਼ੇ ਨਾ ਕਰਨ ਦੀ ਸਹੁੰ ਚੁੱਕੀ
ਕਾਲਜ ਵਿੱਚ ਸਮਾਗਮ ਦੌਰਾਨ ਸੰਬੋਧਨ ਕਰਦਾ ਹੋਇਆ ਬੁਲਾਰਾ।
Advertisement

ਪਾਤੜਾਂ:

ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਵਿੱਚ ਪ੍ਰਿੰਸੀਪਲ ਗੁਰਵੀਨ ਕੌਰ ਦੀ ਅਗਵਾਈ ਹੇਠ ਐੱਨਸੀਸੀ ਅਤੇ ਐੱਨਐੱਸਐੱਸ ਵਿਭਾਗ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਪ੍ਰੋ. ਗੁਰਵੀਨ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੱਕੇ ਇਰਾਦੇ ਨਾਲ ਪ੍ਰਣ ਲੈਣਾ ਚਾਹੀਦਾ ਕਿ ਉਹ ਖੁਦ ਨਸ਼ਿਆਂ ਤੋਂ ਦੂਰ ਰਹਿਣਗੇ ਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨਗੇ। ਇਸ ਮੌਕੇ ਐਨਐੱਸਐੱਸ ਇੰਚਾਰਜ ਪ੍ਰੋ. ਰਮਨਜੀਤ ਕੌਰ, ਐੱਨਸੀਸੀ ਇੰਚਾਰਜ ਡਾ. ਜਤਿੰਦਰ ਸਿੰਘ, ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਮਨਿੰਦਰ ਸਿੰਘ, ਪ੍ਰੋਗਰਾਮ ਅਫ਼ਸਰ ਡਾ. ਬਲਕਾਰ ਸਿੰਘ, ਕਾਲਜ ਵਾਈਸ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਤੇ ਪ੍ਰੋ. ਹਰਮੀਤ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement