ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ’ਵਰਸਿਟੀ ਦੇ ਪ੍ਰਸ਼ਾਸਨਿਕ ਸੰਕਟ ਖ਼ਿਲਾਫ਼ ਵਿਦਿਆਰਥੀ ਹੋਏ ਇਕਜੁੱਟ

08:58 AM Aug 20, 2024 IST
ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਵਿਦਿਆਰਥੀ ਜਥੇਬੰਦੀਆਂ ਦੇ ਆਗੂ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 19 ਅਗਸਤ
ਪੰਜਾਬੀ ਯੂਨੀਵਰਸਿਟੀ ਦੀਆਂ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਯੂਨੀਵਰਸਿਟੀ ਦੀ ਮੌਜੂਦਾ ਸਮੇਂ ਬਣੀ ਸੰਕਟਗ੍ਰਸਤ ਪ੍ਰਸ਼ਾਸਨਿਕ ਸਥਿਤੀ ਦੀ ਪੜਚੋਲ ਕਰਦਿਆਂ ਸਾਂਝੇ ਵਿਦਿਆਰਥੀ ਮੋਰਚੇ ਦੀ ਮੀਟਿੰਗ ਸੱਦੀ ਗਈ। ਮੀਟਿੰਗ ਉਪਰੰਤ ਮੋਰਚੇ ਵਿੱਚ ਸ਼ਾਮਲ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਆਗੂ ਪ੍ਰਿਤਪਾਲ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਖਿਉਵਾਲੀ, ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ ਦੇ ਸੂਬਾ ਆਗੂ ਨਿਰਭੈ ਸਿੰਘ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ ਵੱਲੋਂ ਕਿਹਾ ਗਿਆ ਕਿ ਇਸ ਸਮੇਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਇਸ ਦੇ ਨਾਲ ਸਬੰਧਤ ਕੰਸਟੀਚੁਐਂਟ ਕਾਲਜਾਂ ਦੀ ਪ੍ਰਸ਼ਾਸਨਿਕ ਸਥਿਤੀ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਚੁੱਕੀ ਹੈ।
ਆਗੂਆਂ ਵੱਲੋਂ ਕਾਰਜਕਾਰੀ ਤੌਰ ’ਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ ਕੀਤੇ ਉੱਚ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੂੰ ਇਸ ਪ੍ਰਸ਼ਾਸਨਿਕ ਸੰਕਟ ਲਈ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਲੜਕੀਆਂ ਦੇ ਨਵੇਂ ਹੋਸਟਲ ਮਾਤਾ ਤ੍ਰਿਪਤਾ ਹੋਸਟਲ ਦੀ ਉਸਾਰੀ ਲਈ ਵਾਰ-ਵਾਰ ਮੰਗ ਕਰਨ ’ਤੇ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ ਜਦਕਿ ਇਸ ਦੀ ਗ੍ਰਾਂਟ ਪੰਜਾਬੀ ਯੂਨੀਵਰਸਿਟੀ ਨੂੰ ਦਿੱਤੀ ਗਈ ਹੈ। ਚਾਂਸਲਰ ਦੇ ਫ਼ਤਵਿਆਂ ਕਾਰਨ ਇਕ ਪਾਸੇ ਯੂਨੀਵਰਸਿਟੀ ਦੇ ਕੰਸਟੀਚੁਐਂਟ ਕਾਲਜਾਂ ਦੇ ਅਧਿਆਪਕ ਵਾਈਸ ਚਾਂਸਲਰ ਦਫ਼ਤਰ ਦੀ ਬਿਲਡਿੰਗ ਦੀ ਛੱਤ ’ਤੇ ਧਰਨਾ ਲਗਾਈ ਬੈਠੇ ਹਨ, ਦੂਜਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਪਹਿਲਾਂ ਹੋਏ ਫ਼ੈਸਲੇ ਨੂੰ ਰੱਦ ਕਰਦਿਆਂ ਫ਼ੀਸਾਂ ’ਤੇ 8 ਫ਼ੀਸਦੀ ਤੋਂ ਵਧਾ ਕੇ 18 ਫ਼ੀਸਦੀ ਜੀਐੱਸਟੀ ਲਗਾ ਦਿੱਤਾ ਗਿਆ ਹੈ।ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਦਲਿਤ ਵਿਦਿਆਰਥੀਆਂ ਤੋਂ ਨਾ-ਮੋੜਨ ਯੋਗ ਫ਼ੀਸ ਨਹੀਂ ਲਈ ਜਾ ਸਕਦੀ। ਫੇਰ ਵੀ ਡਾਇਰੈਕਟਰ ਕੰਸਟੀਚੁਐਂਟ ਕਾਲਜ ਡਾ. ਅਮਰਦੀਪ ਸਿੰਘ ਵੱਲੋਂ ਦਲਿਤ ਵਿਰੋਧੀ ਮਾਨਸਿਕਤਾ ਦਿਖਾਉਂਦੇ ਹੋਏ ਧੱਕੇ ਨਾਲ ਇਹ ਫ਼ੰਡ ਲੈਣ ਲਈ ਦਬਾਅ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਦੇ ਨਿਯਮਾਂ ਮੁਤਾਬਕ ਤੁਰੰਤ ਪੱਕਾ ਵਾਈਸ ਚਾਂਸਲਰ ਭੇਜਿਆ ਜਾਵੇ, ਨਹੀਂ ਵਿਦਿਆਰਥੀ ਕਾਰਜਕਾਰੀ ਵਾਈਸ ਚਾਂਸਲਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਵਧੀਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿਰੁੱਧ ਤਿੱਖਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਗੁਰਦਾਸ ਸਿੰਘ, ਰਮਨ, ਅੰਮ੍ਰਿਤ, ਗੁਰਜੰਟ ਸ਼ਾਮਲ ਸਨ।

Advertisement

Advertisement
Advertisement