ਵਿਦਿਆਰਥੀਆਂ ਨੂੰ ਬੈਂਕਿੰਗ ਸਕੀਮਾਂ ਬਾਰੇ ਜਾਣਕਾਰੀ ਦਿੱਤੀ
ਪੱਤਰ ਪ੍ਰੇਰਕ
ਲੰਬੀ, 31 ਜੁਲਾਈ
ਦਸਮੇਸ਼ ਵਿਦਿਅਕ ਸੰਸਥਾਵਾਂ ਬਾਦਲ ਦੇ ਅਧੀਨ ਚੱਲਦੇ ਦਸਮੇਸ਼ ਗਰਲਜ਼ ਸਿੱਖਿਆ ਕਾਲਜ ਅਤੇ ਦਸਮੇਸ਼ ਗਰਲਜ਼ ਕਾਲਜ ਦੇ ਐੱਨਐੱਸਐੱਸ ਵਿਭਾਗਾਂ ਅਤੇ ਲੀਗਲ ਲਿਟ੍ਰੇਸੀ ਕਲੱਬਾਂ ਦੇ ਸਹਿਯੋਗ ਨਾਲ ਬੈਂਕਿੰਗ ਸੇਵਾਵਾਂ ਅਤੇ ਆਨਲਾਈਨ ਬੈਂਕਿੰਗ ਸੁਰੱਖਿਆ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਐੱਚਡੀਐੱਫਸੀ ਬੈਂਕ ਦੇ ਮੈਨੇਜਰ ਮੁਨੀਸ਼ ਕੁਮਾਰ ਅਤੇ ਸਟਾਫ ਨਿਰਮਲ ਸਿੰਘ, ਬੇਅੰਤ ਕੌਰ ਵਿਸ਼ੇਸ਼ ਤੌਰ ’ਤੇ ਪੁੱਜੇ। ਮੈਨੇਜਰ ਮੁਨੀਸ ਕੁਮਾਰ ਨੇ ਵਿਦਿਆਰਥੀਆਂ ਨੂੰ ਬੈਂਕ ਵੱਲੋਂ ਗਾਹਕਾਂ ਨੂੰ ਵਿਸ਼ੇਸ਼ ਸਹੂਲਤਾਂ ਤੇ ਸਕੀਮਾਂ ਬਾਰੇ ਦੱਸਿਆ। ਉਨ੍ਹਾਂ ਬੈਂਕ ਵੱਲੋਂ ਉਚੇਚੇ ਤੌਰ ’ਤੇ ਵਿਦਿਆਰਥੀਆਂ ਲਈ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਸੁਰਿੰਦਰ ਸਿੰਘ ਸੰਘਾ ਵੱਲੋਂ ਬੈਂਕ ਅਧਿਕਾਰੀਆਂ ਨੂੰ ਜੀ ਆਇਆਂ ਕਿਹਾ ਗਿਆ। ਦਸਮੇਸ਼ ਗਰਲਜ ਸਿੱਖਿਆ ਕਾਲਜ ਦੇ ਪ੍ਰਿੰਸੀਪਲ ਡਾ. ਵਨੀਤਾ ਗੁਪਤਾ ਨੇ ਸਭ ਦਾ ਧੰਨਵਾਦ ਕੀਤਾ। ਐੱਨਐੱਸਐੱਸ ਵਿਭਾਗ ਅਤੇ ਲੀਗਲ ਲਿਟ੍ਰੇਸੀ ਕਲੱਬ ਦੇ ਮੁਖੀ ਉਂਕਾਰ ਸਿੰਘ ਚਹਿਲ ਨੇ ਮੰਚ ਸੰਚਾਲਨ ਕੀਤਾ। ਦੋਵਾਂ ਕਾਲਜਾਂ ਦੇ ਪ੍ਰਿੰਸੀਪਲਾਂ ਨੇ ਮਹਿਮਾਨਾਂ ਦਾ ਸਨਮਾਨ ਕੀਤਾ।