ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੱਤੀ
07:59 AM Jul 20, 2024 IST
ਭੁੱਚੋ ਮੰਡੀ
Advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿੱਚ ਟਰੈਫਿਕ ਐਜੂਕੇਸ਼ਨ ਸੈੱਲ ਬਠਿੰਡਾ ਵੱਲੋਂ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਏਐਸਆਈ ਹਾਕਮ ਸਿੰਘ ਨੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ, ਲਾਇਸੰਸ ਦੀ ਮਹੱਤਤਾ, ਸੀਟ-ਬੈਲੇਟ, ਸੜਕ ’ਤੇ ਲੱਗੀਆਂ ਲਾਈਟਾਂ ਅਤੇ ਚਿੰਨ੍ਹਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੈਤਿਕ ਕਦਰਾਂ ਕੀਮਤਾਂ , ਨੈਤਿਕ ਸਿੱਖਿਆ, ਸਾਈਬਰ ਕ੍ਰਾਈਮ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਜਾਣਕਾਰੀ ਵੀ ਦਿੱਤੀ। ਪ੍ਰਿੰਸੀਪਲ ਜਸਵੀਰ ਸਿੰਘ ਬੇਗਾ ਨੇ ਹਾਕਮ ਸਿੰਘ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement