ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਨੂੰ ਰੁੱਖਾਂ ਅਤੇ ਧਰਤੀ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ

07:45 AM Apr 24, 2024 IST
ਸਕੂਲ ਦੇ ਜਾਗਰੂਕਤਾ ਪ੍ਰੋਗਰਾਮ ਵਿਚ ਹਿੱਸਾ ਲੈਂਦੇ ਹੋਏ ਬੱਚੇ। -ਫੋਟੋ: ਕਲਸੀ

ਪੱਤਰ ਪ੍ਰੇਰਕ
ਲੰਬੀ, 23 ਅਪਰੈਲ
ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਐਨ.ਸੀ.ਸੀ.ਜੂਨੀਅਰ ਅਤੇ ਸੀਨੀਅਰ ਵਿੰਗ 6 ਪੰਜਾਬ ਗਰਲਜ਼ ਬਟਾਲੀਅਨ ਮਲੋਟ ਯੂਨਿਟ ਦੇ ਕੈਡਿਟਸ ਨੇ ਧਰਤੀ ਦਿਵਸ ਮਨਾਇਆ। ਪ੍ਰਿੰਸੀਪਲ ਰਿਤੂ ਨੰਦਾ ਦੀ ਅਗਵਾਈ ਹੇਠ ਸਬ ਮੇਜਰ ਪਰਮਾਰ, ਹਵਾਲਦਾਰ ਸੁਰਾਲਕਰ ਆਰ.ਪੀ, ਕੇਅਰ ਟੇਕਰ ਅਫ਼ਸਰ ਪ੍ਰੀਤੀ, ਨੇਹਾ ਦੀ ਹਾਜ਼ਰੀ ਵਿੱਚ ਪੌਦੇ ਲਗਾਏ ਗਏ।
ਮਾਨਸਾ (ਪੱਤਰ ਪ੍ਰੇਰਕ): ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਗਲੋਬਲ ਵਾਰਮਿੰਗ ਦੇ ਵੱਧਦੇ ਖ਼ਤਰਿਆਂ ਤੋਂ ਜਾਣੂ ਕਰਵਾਉਣ ਅਤੇ ਧਰਤੀ ਮਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਅਧਿਆਪਕਾ ਸੁਨੀਤਾ ਨੇ ਧਰਤੀ ਦੇ ਬਚਾਓ ਲਈ ਕੀਤੇ ਜਾਣ ਵਾਲੇ ਯਤਨਾਂ ਬਾਰੇ ਜਾਣਕਾਰੀ ਦਿੱਤੀ।
ਸਮਾਲਸਰ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਵਿੱਚ ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਦੀ ਅਗਵਾਈ ਵਿੱਚ “ਵਿਸ਼ਵ ਧਰਤ ਦਿਵਸ” ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਹਾਊਸ ਇੰਚਾਰਜ ਗੁਰਮੀਤ ਸਿੰਘ ਪੰਜਾਬੀ ਮਾਸਟਰ ਵੱਲੋਂ ਵਿਦਿਆਰਥੀਆਂ ਨੂੰ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਧਰਤੀ ਨੂੰ ਬਚਾਉਣਾ ਹੈ। ਸਕੂਲ ਮੁਖੀ ਨੇ ਕਿਹਾ ਕਿ ਧਰਤੀ ਦੀ ਸੰਭਾਲ ਵਿੱਚ ਹਿੱਸਾ ਪਾਉਣਾ ਸਮੇਂ ਦੀ ਲੋੜ ਹੈ। ਜਸਪ੍ਰੀਤ ਕੌਰ ਤੇ ਰਾਜਿੰਦਰ ਕੌਰ ਵੱਲੋਂ ਇਸ ਮੌਕੇ ਸਲੋਗਨ ਅਤੇ ਪੇਂਟਿੰਗ ਮੁਕਾਬਲਾ ਕਰਵਾਇਆ ਅਤੇ ਜੇਤੂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ।
ਕਾਲਾਂਵਾਲੀ (ਪੱਤਰ ਪ੍ਰੇਰਕ): ਸ੍ਰੀ ਚੇਤੰਨਿਆ ਟੈਕਨੋ ਸਕੂਲ ਕਾਲਾਂਵਾਲੀ ਵਿਖੇ ਵਿਸ਼ਵ ਧਰਤੀ ਦਿਵਸ ’ਤੇ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿੱਚ ਰੁੱਖਾਂ ਨੂੰ ਬਚਾਉਣ ਤੇ ਆਪਣੇ ਜਨਮ ਦਿਨ ’ਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਪ੍ਰਣ ਲਿਆ। ਇਸ ਤੋਂ ਇਲਾਵਾ ਕਾਲਾਂਵਾਲੀ ਡੱਬਵਾਲੀ ਰੋਡ ’ਤੇ ਸਥਿਤ ਬਿਸ਼ਨਾ ਮੱਲ ਜੈਨ ਸਰਸਵਤੀ ਵਿਦਿਆ ਮੰਦਰ ਵਿਖੇ ਵਿਸ਼ਵ ਧਰਤੀ ਦਿਵਸ ਦੇ ਮੌਕੇ ਪ੍ਰੋਗਰਾਮ ਕਰਵਾਇਆ ਗਿਆ।

Advertisement

Advertisement
Advertisement