ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਨੀਤੀ ਬਾਰੇ ਜਾਗੂਰਕ ਕੀਤਾ

06:34 AM Jul 25, 2023 IST
ਡੀਏਵੀ ਕਾਲਜ ਵਿੱਚ ਸਮਾਗਮ ਦੌਰਾਨ ਹਾਜ਼ਰ ਅਧਿਆਪਕ ਤੇ ਵਿਦਿਆਰਥੀ।

ਪੱਤਰ ਪ੍ਰੇਰਕ
ਯਮੁਨਾਨਗਰ, 24 ਜੁਲਾਈ
ਡੀਏਵੀ ਗਰਲਜ਼ ਕਾਲਜ ਵਿੱਚ ਅੱਜ ਪਹਿਲੇ ਸਾਲ ਦੀਆਂ ਵਿਦਿਆਰਥਣਾਂ ਲਈ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਵਿੱਚ ਕਾਲਜ ਪ੍ਰਿੰਸੀਪਲ ਡਾ. ਮੀਨੂੰ ਜੈਨ ਨੇ ਵਿਦਿਆਰਥਣਾਂ ਨੂੰ ਕਾਲਜ ਦੀਆਂ ਨੀਤੀਆਂ ਅਤੇ ਨਵੀਂ ਸਿੱਖਿਆ ਨੀਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਤਹਿਤ ਪੜ੍ਹਾਈ ਕਰਨ ਦੇ ਨਾਲ ਵਿਦਿਆਰਥੀਆਂ ਲਈ ਨੌਕਰੀਆਂ ਅਤੇ ਸਵੈ-ਰੁਜ਼ਗਾਰ ਦੇ ਕਈ ਮੌਕੇ ਖੁੱਲ੍ਹਣਗੇ। ਹੁਣ ਹਰ ਵਿਦਿਆਰਥੀ ਲਈ ਇੰਟਰਨਸ਼ਿਪ ਜ਼ਰੂਰੀ ਹੈ ਜਿਸ ਨਾਲ ਸਿੱਖਿਆ ਦੇ ਨਾਲ ਨਾਲ ਹੁਨਰ ਦਾ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥਣਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ ਜਿਸ ਦਾ ਲਾਹਾ ਲੈ ਕੇ ਵਿਦਿਆਰਥਣਾਂ ਨੂੰ ਆਪਣੀ ਜ਼ਿੰਦਗੀ ਦਾ ਟੀਚਾ ਤੈਅ ਕਰਨਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਪਿਛਲੇ ਸਾਲ ਦੀਆਂ ਪ੍ਰਾਪਤੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 71 ਵਿਦਿਆਰਥਣਾਂ ਨੇ ਕੁਰੂਕਸ਼ੇਤਰ ਯੁਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਥਾਂ ਬਣਾਈ ਸੀ ਅਤੇ ਖੇਡਾਂ ਵਿੱਚ 170 ਤਗਮੇ ਜਿੱਤੇ ਹਨ ਜਨਿ੍ਹਾਂ ਵਿੱਚੋਂ 49 ਸੋਨੇ ਦੇ ਹਨ ਜੋ ਕਿ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਵਿਦਿਆਰਥਣਾਂ ਦੀ ਪੜ੍ਹਾਈ ਲਈ ਵਧੀਆ ਬੁਨਿਆਦੀ ਢਾਂਚਾ ਹੈ। ਅੰਗਰੇਜ਼ੀ ਵਿਭਾਗ ਦੇ ਚੇਅਰਮੈਨ ਡਾ. ਵਨਿੀਤ ਨੇ ਵਿਦਿਆਰਥੀਆਂ ਨੂੰ ਅੰਦਰੂਨੀ ਮੁਲਾਂਕਣ ਅਤੇ ਕੋਡ ਆਫ਼ ਕੰਡਕਟ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਸਾਲਾਨਾ ਪ੍ਰੀਖਿਆ ਲਈ 75 ਫ਼ੀਸਦ ਹਾਜ਼ਰੀ ਜ਼ਰੂਰੀ ਹੈ। ਮਨੋਵਿਗਿਆਨ ਵਿਭਾਗ ਦੀ ਮੁਖੀ ਸ਼ਾਲਨਿੀ ਛਾਬੜਾ ਨੇ ਦੱਸਿਆ ਕਿ ਵਿਦਿਆਰਥਣਾਂ ਦੇ ਵਿਕਾਸ ਲਈ ਕਾਲਜ ਵਿੱਚ ਕਈ ਕਲੱਬ ਅਤੇ ਕਮੇਟੀਆਂ ਹਨ।
ਉਨ੍ਹਾਂ ਵਿਦਿਆਰਥਣਾਂ ਨੂੰ ਸਟੂਡੈਂਟ ਕੌਂਸਲ, ਅਕਾਦਮਿਕ ਕੌਂਸਲ, ਕਲਚਰਲ ਕਮੇਟੀ, ਐਨਸੀਸੀ, ਐਨਐਸਐਸ ਆਦਿ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਸਾਬਕਾ ਵਿਦਿਆਰਥੀ ਸ਼ਰੂਤੀ, ਪ੍ਰੀਤੀ ਅਤੇ ਮੋਨਿਕਾ ਨੇ ਵੀ ਆਪਣੇ ਅਨੁਭਵ ਸਾਂਝੇ ਕੀਤੇ।

Advertisement

Advertisement